Daily Suraj

ਪੰਜਾਬੀ

ਲੁਧਿਆਣਾ ‘ਚ ਗੈਂਗਸਟਰ ਸੁਖਵਿੰਦਰ ਮੋਨੀ ਨੇ ਫਾਈਨਾਂਸਰ ਦਾ ਗੋਲੀਆਂ ਮਾਰ ਕੇ ਕੀਤਾ ਕਤਲ

24 Jan, 2020 05:30 AM

:ਲੁਧਿਆਣਾ : ਸਥਾਨਕ ਜਵਾਹਰ ਨਗਰ ਵਿਚ ਬੀਤੀ ਰਾਤ ਗੈਂਗਸਟਰ ਸੁਖਵਿੰਦਰ ਸਿੰਘ ਮੋਨੀ ਨੇ ਆਪਣੇ ਇਕ ਸਾਥੀ ਸਮੇਤ ਕਲੀਨਿਕ ‘ਚ ਦਾਖਲ ਹੋ ਕੇ ਫਾਈਨਾਂਸਰ ਹਰਜਿੰਦਰ ਸਿੰਘ ਜਿੰਦੀ ‘ਤੇ 6 ਗੋਲੀਆਂ ਦਾਗ ਦਿੱਤੀਆਂ ਹਨ। ਜਿਸ ਤੋਂ ਬਾਅਦ ਹਰਜਿੰਦਰ ਜਿੰਦੀ ਦੀ ਡੀ.ਐੱਮ.ਸੀ. ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਜਿੰਦੀ ਵੀਰਵਾਰ ਸ਼ਾਮ ਨੂੰ ਆਪਣੇ ਦੋਸਤ ਦੇ ਕਲੀਨਿਕ ਦੇ ਬਾਹਰ ਕੁਰਸੀ ‘ਤੇ ਬੈਠਾ ਸੀ। ਉਸ ਸਮੇਂ ਦੌਰਾਨ ਸਾਹਮਣਿਓਂ ਆਏ 2 ਨੌਜਵਾਨਾਂ ਨੇ ਉਸ ‘ਤੇ ਗੋਲੀ ਚਲਾਈ ਪਰ ਉਸ ਨੂੰ ਗੋਲੀ ਨਹੀਂ ਲੱਗੀ ਅਤੇ ਉਹ ਕਲੀਨਿਕ ਦੇ ਅੰਦਰ ਵੱਲ ਭੱਜਿਆ ਤਾਂ ਦੋਵਾਂ ਨੇ ਕਲੀਨਿਕ ਦੇ ਅੰਦਰ ਦਾਖਲ ਹੋ ਕੇ ਉਸ ‘ਤੇ 6 ਗੋਲੀਆਂ ਦਾਗ ਦਿੱਤੀਆਂ। ਜਿਸ ਤੋਂ ਬਾਅਦ ਦੋਵੇਂ ਨੌਜਵਾਨ ਮਾਰਕਿਟ ਵਿਚ ਆ ਕੇ ਹਵਾਈ ਫਾਇਰ ਕਰ ਕੇ ਫਰਾਰ ਹੋ ਗਏ। ਇਸ ਵਾਰਦਾਤ ਤੋਂ ਬਾਅਦ ਸਥਾਨਕ ਲੋਕਾਂ ਨੇ ਲਹੂ-ਲੁਹਾਨ ਹਾਲਤ ਵਿਚ ਜਿੰਦੀ ਨੂੰ ਕਾਰ ਵਿਚ ਇਲਾਜ ਲਈ ਹਸਪਤਾਲ ਪਹੁੰਚਾਇਆ। ਜਿਥੇ ਉਸ ਦੀ ਮੌਤ ਹੋ ਗਈ ਹੈ। ਪੁਲਿਸ ਮੁਤਾਬਕ ਜਿੰਦੀ ਦਾ ਫਾਈਨਾਂਸ ਦਾ ਕੰਮ ਸੀ ਅਤੇ ਬੱਸ ਅੱਡੇ ਦੇ ਕੋਲ ਆਪਣਾ ਹੋਟਲ ਬਣਾ ਰਿਹਾ ਸੀ। ਇਸ ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਦੇਖਦੇ ਹੀ ਦੇਖਦੇ ਪੂਰਾ ਇਲਾਕਾ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਪੁਲਿਸ ਨੇ ਮੌਕੇ ਤੋਂ ਮਿਲੀ ਫੁਟੇਜ ਤੋਂ ਇਕ ਕਾਤਲ ਮੋਨੀ ਦੀ ਪਛਾਣ ਕੀਤੀ ਹੈ। ਮੋਨੀ ਨੇ ਨਵੰਬਰ ਮਹੀਨੇ ਵਿਚ ਜਗਰਾਓਂ ਦੇ ਪਿੰਡ ਪੱਖੋਵਾਲ ਵਿਚ ਆਪਣੇ ਸਾਥੀਆਂ ਸਮੇਤ ਐੱਸ.ਬੀ.ਆਈ. ਬੈਂਕ ਦਾ ਏ.ਟੀ.ਐੱਮ. ਲੁੱਟਿਆ ਸੀ ਅਤੇ ਪੁਲਿਸ ਨੂੰ ਉਸ ਦੀ ਭਾਲ ਸੀ।

Posted By: Daily Suraj Bureau

Latest News