ਗਣਤੰਤਰ ਦਿਵਸ ਸਮਾਗਮਾਂ ਸਬੰਧੀ ਪੁਲਿਸ ਜ਼ਿਲ੍ਹਾ ਬਟਾਲਾ ਪੂਰੀ ਤਰ੍ਹਾਂ ਮੁਸ਼ਤੈਦ : ਇੰਦਰਬੀਰ ਸਿੰਘ ਡੀਆਈਜੀ
- ਪੰਜਾਬ
- 24 Jan,2025

ਬਟਾਲਾ : ਇੰਦਰਬੀਰ ਸਿੰਘ ਡੀਆਈਜੀ (ਪੀਏਪੀ) ਵਲੋਂ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਪੁਲਿਸ ਲਾਈਨ ਬਟਾਲਾ ਵਿਖੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸੁਹੇਲ ਕਾਸਿਮ ਮੀਰ ਐੱਸਐੱਸਪੀ ਬਟਾਲਾ, ਜਸਵੰਤ ਕੌਰ ਐੱਸਪੀ (ਐੱਚ) ਸਮੇਤ ਸਮੂਹ ਡੀਐੱਸ ਪੀਜ਼ ਅਤੇ ਐੱਸਐੱਚਓਜ਼ ਆਦਿ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਡੀਆਈਜੀ ਇੰਦਰਬੀਰ ਸਿੰਘ ਨੇ ਕਿਹਾ ਕਿ ਗਣਤੰਤਰ ਦਿਵਸ ਸਮਾਗਮਾਂ ਨੂੰ ਲੈ ਕੇ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਏ ਹਨ ਅਤੇ ਪੂਰੇ ਜ਼ਿਲ੍ਹੇ ਅੰਦਰ ਮੁਸ਼ਤੈਦੀ ਵਰਤੀ ਜਾ ਰਹੀ ਹੈ। ਡੀਆਈਜੀ ਇੰਦਰਬੀਰ ਸਿੰਘ ਨੇ ਅੱਗੇ ਕਿਹਾ ਕਿ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਬਟਾਲਾ ਪੁਲਿਸ, ਗਣਤੰਤਰ ਦਿਵਸ ਸਮਾਗਮਾਂ ਸਬੰਧੀ ਪੂਰੀ ਤਰ੍ਹਾਂ ਮੁਸ਼ਤੈਦ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਹੋਰ ਨਕੇਲ ਕੱਸਣ ਲਈ ਵਿਸ਼ੇਸ ਨਾਕਿਆਂ ਆਦਿ ਰਾਹੀਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਪੁਲਿਸ ਜ਼ਿਲ੍ਹਾ ਬਟਾਲਾ ਵਲੋਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਕੀਤੇ ਪ੍ਰਬੰਧਾਂ ’ਤੇ ਤਸੱਲੀ ਜ਼ਾਹਿਰ ਕਰਦਿਆਂ ਕਿਹਾ ਕਿ ਕਰੀਬ 1000 ਪੁਲਿਸ ਕਰਮਚਾਰੀ ਅਤੇ ਰਾਤ ਸਮੇਂ ਕਰੀਬ 600 ਪੁਲਿਸ ਕਰਮਚਾਰੀਆਂ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਅਮਨ ਅਮਾਨ ਅਤੇ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚਾੜ੍ਹੇ ਜਾਣਗੇ।
Posted By:

Leave a Reply