ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਨੇ ਸੰਭਾਲਿਆ ਅਹੁਦਾ
- ਪੰਜਾਬ
- 25 Jan,2025

ਦਿੜ੍ਹਬਾ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਅੱਜ ਨਗਰ ਪੰਚਾਇਤ ਦਿੜ੍ਹਬਾ ਦੇ ਨਵੇਂ ਬਣੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ ਅਤੇ ਮੀਤ ਪ੍ਰਧਾਨ ਜਸਪ੍ਰੀਤ ਕੌਰ ਨੇ ਅਹੁਦੇ ਸੰਭਾਲੇ। ਇਸ ਮੌਕੇ ਪ੍ਰਧਾਨ ਅਤੇ ਮੀਤ ਪ੍ਰਧਾਨ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਤੇ ਸ਼ੁਭਕਾਮਨਾਵਾਂ ਭੇਟ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿੜ੍ਹਬਾ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣ ਲਈ ਦਿਨ ਰਾਤ ਮਿਹਨਤ ਕੀਤੀ ਜਾਵੇ ਤਾਂ ਕਿ ਦਿੜ੍ਹਬੇ ਨੂੰ ਹਰ ਪੱਖੋਂ ਮੋਹਰੀ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਨੂੰ ਨਗਰ ਪੰਚਾਇਤ ਦੀ ਨਵੀਂ ਬਣੀ ਸਮੁੱਚੀ ਟੀਮ ਤੋਂ ਵੱਡੀਆਂ ਆਸਾਂ ਹਨ ਅਤੇ ਉਹ ਖੁਦ ਵੀ ਇਹ ਚਾਹੁੰਦੇ ਹਨ ਕਿ ਸਾਰੀ ਟੀਮ ਪੂਰੀ ਤਨਦੇਹੀ ਨਾਲ ਹਰ ਇੱਕ ਵਾਰਡ ਦੀ ਨੁਹਾਰ ਨੂੰ ਸੰਵਾਰਨ ਵਿੱਚ ਅਹਿਮ ਯੋਗਦਾਨ ਪਾਵੇ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਪੌਣੇ ਤਿੰਨ ਸਾਲਾਂ ਵਿੱਚ ਵਿਧਾਨ ਸਭਾ ਹਲਕਾ ਦਿੜਬਾ ਦੇ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਦੇ ਕਾਇਆ ਕਲਪ ਲਈ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਨੂੰ ਨੇਪਰੇ ਚੜਾਇਆ ਗਿਆ ਹੈ ਅਤੇ ਅਨੇਕਾਂ ਹੋਰ ਪ੍ਰੋਜੈਕਟ ਪ੍ਰਗਤੀ ਅਧੀਨ ਹਨ। ਇਸ ਮੌਕੇ ਕੈਬਨਿਟ ਮੰਤਰੀ ਨੇ ਨਗਰ ਪੰਚਾਇਤ ਦੇ ਵਾਰਡਾਂ ਵਿੱਚੋਂ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਖਰੀਦੀਆਂ ਗਈਆਂ 5 ਨਵੀਆਂ ਗੱਡੀਆਂ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
Posted By:

Leave a Reply