Daily Suraj

ਪੰਜਾਬੀ

ਡੇਂਗੂ ਦੇ ਟੈਸਟ ਲਈ ਨਿੱਜੀ ਹਸਪਤਾਲ 600 ਰੁਪਏ ਤੋਂ ਵਾਧੂ ਚਾਰਜ ਨਹੀਂ ਕਰ ਸਕਦੇ - ਪੰਜਾਬ ਸਰਕਾਰ ਨੇ ਦਿੱਤੇ ਆਦੇਸ਼

18 Oct, 2021 05:30 AM

ਚੰਡੀਗੜ੍ਹ, 18 ਅਕਤੂਬਰ - ਪੰਜਾਬ 'ਚ ਡੇਂਗੂ ਅਤੇ ਮਲੇਰੀਆ ਦੇ ਮਾਮਲਿਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਕਦਮ ਚੁੱਕੇ ਗਏ ਹਨ। ਨਿੱਜੀ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਜਿਸ ਤਹਿਤ ਡੇਂਗੂ ਟੈਸਟ ਲਈ 600 ਰੁਪਏ ਤੋਂ ਵੱਧ ਚਾਰਜ ਨਹੀਂ ਕਰਨਗੇ। ਸਰਕਾਰੀ ਹਸਪਤਾਲਾਂ 'ਚ ਡੇਂਗੂ ਟੈਸਟ ਮੁਫ਼ਤ ਉਪਲਬਧ ਹੋਣਗੇ। ਪੰਜਾਬ ਵਿਚ ਹੁਣ ਤੱਕ ਡੇਂਗੂ ਦੇ 8500 ਮਾਮਲੇ ਆ ਚੁੱਕੇ ਹਨ।

Posted By: Daily Suraj Bureau

Latest News