ਰਿਆਤ ਬਾਹਰਾ ਨੇ ਸ਼ੁਰੂ ਕੀਤੀ ਸਾਈਬਰ ਸੁਰੱਖਿਆ ਜਾਗਰੂਕਤਾ ਮੁਹਿੰਮ

ਰਿਆਤ ਬਾਹਰਾ ਨੇ ਸ਼ੁਰੂ ਕੀਤੀ ਸਾਈਬਰ ਸੁਰੱਖਿਆ ਜਾਗਰੂਕਤਾ ਮੁਹਿੰਮ

ਹੁਸ਼ਿਆਰਪੁਰ : ਰਿਆਤ ਬਾਹਰਾ ਗਰੁੱਪ ਵੱਲੋਂ ਸਾਈਬਰ ਸੁਰੱਖਿਆ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪ੍ਰੋਗਰਾਮ ’ਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਾਈਬਰ ਸੁਰੱਖਿਆ ’ਤੇ ਆਧਾਰਿਤ ਜਾਗਰੂਕਤਾ ਪੋਸਟਰ ਜਾਰੀ ਕੀਤਾ। ਇਸ ਪੋਸਟਰ ਰਾਹੀਂ ਡਿਜੀਟਲ ਸੁਰੱਖਿਆ ਦੇ ਵੱਖ-ਵੱਖ ਪਹਿਲੂਆਂ ਅਤੇ ਚੌਕਸ ਰਹਿਣ ਦੇ ਤਰੀਕਿਆਂ ਦੀ ਜਾਣਕਾਰੀ ਦਿੱਤੀ ਗਈ। ਰਿਆਤ ਬਾਹਰਾ ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਸਾਈਬਰ ਸੁਰੱਖਿਆ ਦੀ ਮਹੱਤਤਾ ’ਤੇ ਰੌਸ਼ਨੀ ਪਾਈ ਅਤੇ ਕਿਹਾ ਕਿ ਅਜੋਕੇ ਡਿਜੀਟਲ ਯੁੱਗ ਵਿੱਚ ਇਹ ਸਿਰਫ਼ ਨਿੱਜੀ ਜਾਣਕਾਰੀ ਦੀ ਸੁਰੱਖਿਆ ਲਈ ਨਹੀਂ ਸਗੋਂ ਦੇਸ਼ ਦੇ ਡਿਜੀਟਲ ਢਾਂਚੇ ਦੀ ਰੱਖਿਆ ਲਈ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਮੁਹਿੰਮ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਡਿਜੀਟਲ ਖਤਰਿਆਂ ਪ੍ਰਤੀ ਸੁਚੇਤ ਕਰੇਗੀ ਅਤੇ ਜ਼ਿੰਮੇਵਾਰ ਆਨਲਾਈਨ ਵਿਹਾਰ ਦੀ ਪ੍ਰੇਰਣਾ ਦੇਵੇਗੀ। ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ ਸਾਈਬਰ ਹੈਲਪਲਾਈਨ, ਪੁਲਿਸ ਹੈਲਪਲਾਈਨ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰਨ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ। ਕੈਂਪਸ ਡਾਇਰੈਕਟਰ ਡਾ. ਚੰਦਰ ਮੋਹਨ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਟਾਫ਼, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਾਈਬਰ ਸੁਰੱਖਿਆ ਪ੍ਰਤੀ ਜਾਗਰੂਕ ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਨੇ ਸ਼ਮੂਲੀਅਤ ਕੀਤੀ ਅਤੇ ਡਿਜੀਟਲ ਸੁਰੱਖਿਆ ਦੇ ਪ੍ਰਤੀਬੱਧ ਹੋਣ ਦਾ ਪ੍ਰਣ ਲਿਆ।