ਅਹਿਮਦਾਬਾਦ ’ਚ ਡਾ. ਅੰਬੇਡਕਰ ਦੀ ਮੂਰਤੀ ਦੀ ਭੰਨਤੋੜ
- ਦੇਸ਼
- 23 Dec,2024

ਉਨ੍ਹਾਂ ਕਿਹਾ ਕਿ ਇਹ ਘਟਨਾ ਸੋਮਵਾਰ ਸਵੇਰੇ 8 ਵਜੇ ਤੋਂ ਪਹਿਲਾਂ ਵਾਪਰੀ। ਇਸ ਸਬੰਧੀ ਭਾਰਤੀ ਨਿਆਏ ਸੰਹਿਤਾ (BNS) ਦੀ ਧਾਰਾ 196 (ਧਰਮ, ਨਸਲ, ਜਨਮ ਸਥਾਨ, ਰਿਹਾਇਸ਼ ਆਦਿ ਦੇ ਆਧਾਰ ‘ਤੇ ਵੱਖ-ਵੱਖ ਭਾਈਚਾਰਿਆਂ ਵਿਚਕਾਰ ਦੁਸ਼ਮਣੀ ਨੂੰ ਉਤਸ਼ਾਹਿਤ ਕਰਨਾ), ਅਤੇ 298 (ਕਿਸੇ ਵੀ ਵਰਗ ਦੇ ਧਰਮ ਦਾ ਅਪਮਾਨ ਕਰਨ ਦੇ ਇਰਾਦੇ ਨਾਲ ਪੂਜਾ ਸਥਾਨ ਨੂੰ ਅਪਵਿੱਤਰ ਕਰਨਾ) ਦੇ ਤਹਿਤ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਇਸ ਕਾਰਨ ਗੁੱਸੇ ਵਿੱਚ ਆਏ ਸਥਾਨਕ ਲੋਕਾਂ ਨੇ ਮੂਰਤੀ ਦੇ ਨੇੜੇ ਪ੍ਰਦਰਸ਼ਨ ਕੀਤਾ ਅਤੇ ਭੰਨਤੋੜ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਰਬਾਰੀ ਨੇ ਕਿਹਾ ਕਿ ਪੁਲੀਸ ਨੇ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਹੈ। ਗ਼ੌਰਤਲਬ ਹੈ ਕਿ ਇਹ ਘਟਨਾ ਗੁਆਂਢੀ ਸੂਬੇ ਮਹਾਰਾਸ਼ਟਰ ਦੇ ਪਰਭਾਨੀ ਸ਼ਹਿਰ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਸੰਵਿਧਾਨ ਦੀ ਸ਼ੀਸ਼ੇ ਵਿਚ ਬੰਦ ਇਕ ਪ੍ਰਤੀਕ੍ਰਿਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਕੁਝ ਹਫ਼ਤੇ ਬਾਅਦ ਵਾਪਰੀ ਹੈ। ਮਹਾਰਾਸ਼ਟਰ ਵਿਚ ਸੰਵਿਧਾਨ ਦੀ ਉਹ ਪ੍ਰਤੀਕ੍ਰਿਤੀ ਬਾਬਾ ਸਾਹਿਬ ਦੇ ਮੂਰਤੀ ਨੇੜੇ ਲਾਈ ਗੀ ਸੀ। ਉਸ ਘਟਨਾ ਖ਼ਿਲਾਫ਼ ਹਿੰਸਕ ਘਟਨਾਵਾਂ ਵਾਪਰੀਆਂ ਸਨ। -ਪੀਟੀਆਈ
Posted By:

Leave a Reply