ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਲੱਗਿਆ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

ਸੰਸਦ ਮੈਂਬਰ ਗੁਰਜੀਤ ਔਜਲਾ ਨੂੰ ਲੱਗਿਆ ਗਹਿਰਾ ਸਦਮਾ, ਮਾਤਾ ਦਾ ਦਿਹਾਂਤ

ਅੰਮ੍ਰਿਤਸਰ-ਅੰਮ੍ਰਿਤਸਰ ਤੋਂ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋ ਉਨ੍ਹਾਂ ਦੀ ਮਾਤਾ  ਗੁਰਮੀਤ ਕੌਰ ਔਜਲਾ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮਾਤਾ ਦੀ ਉਮਰ 85 ਸਾਲ ਦੀ ਸੀ ਅਤੇ ਦਿੱਲੀ ਵਿਚ ਇਲਾਜ ਅਧੀਨ ਸੀ। ਉਨ੍ਹਾਂ ਨੇ ਸ਼ਨੀਵਾਰ ਸ਼ਾਮ ਨੂੰ ਆਖਰੀ ਸਾਹ ਲਿਆ। ਪਰਿਵਾਰਕ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਐਤਵਾਰ, 12 ਜਨਵਰੀ ਨੂੰ ਦੁਪਹਿਰ 1 ਵਜੇ ਗੁਮਟਾਲਾ ਪਿੰਡ ਵਿਖੇ ਕੀਤਾ ਜਾਵੇਗਾ