ਵਿਧਾਇਕਾ ਨੇ ਰੇਤਗੜ੍ਹ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਿਧਾਇਕਾ ਨੇ ਰੇਤਗੜ੍ਹ ਵਿਖੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਭਵਾਨੀਗੜ੍ਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਵਿਚ ਬਹੁਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਬਲਾਕ ਭਵਾਨੀਗੜ੍ਹ ਦੇ ਪਿੰਡ ਰੇਤਗੜ੍ਹ ਵਿਖੇ ਨਵੇਂ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਥੇ ਇਹ ਵੀ ਦੱਸਣਯੋਗ ਹੈ ਕਿ ਵਿਧਾਇਕਾ ਨਰਿੰਦਰ ਕੌਰ ਭਰਾਜ਼ ਵੱਲੋਂ ਹੀ ਕਰੀਬ ਇਕ ਸਾਲ ਪਹਿਲਾਂ ਇਸ ਪ੍ਰੋਜੈਕਟ ਦਾ ਨੀਹ ਪੱਥਰ ਰੱਖਿਆ ਗਿਆ ਸੀ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਪ੍ਰੋਜੈਕਟ ’ਤੇ 1 ਕਰੋੜ 3 ਲੱਖ ਰੁਪਏ ਦੀ ਲਾਗਤ ਆਈ ਹੈ, ਜਿਸ ਨਾਲ ਪਿੰਡ ਵਾਸੀਆਂ ਨੂੰ ਸਾਫ਼ ਅਤੇ ਸ਼ੁੱਧ ਪਾਣੀ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਦਾ ਕਾਇਆ ਕਲਪ ਕਰਨ ਲਈ ਪੜਾਅਵਾਰ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਹਲਕਾ ਵਾਸੀਆਂ ਨੂੰ ਸਰਵੋਤਮ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਉਹ ਦਿਨ-ਰਾਤ ਸਰਗਰਮ ਹਨ। ਵਿਧਾਇਕਾ ਭਰਾਜ ਨੇ ਕਿਹਾ ਕਿ ਪਿੰਡਾਂ ਵਿੱਚ ਪੀਣ ਲਈ ਸਾਫ਼ ਪਾਣੀ ਉਪਲਬਧ ਕਰਵਾਉਣ ਦੇ ਪ੍ਰੋਜੈਕਟ ਤੇਜ਼ੀ ਨਾਲ ਸਾਕਾਰ ਹੋ ਰਹੇ ਹਨ ਅਤੇ ਲੋਕਾਂ ਨੂੰ ਵੀ ਇਹ ਅਪੀਲ ਕੀਤੀ ਜਾਂਦੀ ਹੈ ਕਿ ਉਹ ਕੁਦਰਤ ਦੇ ਇਸ ਅਨਮੋਲ ਸੋਮੇ ਦੀ ਸੰਜਮ ਨਾਲ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਇਸ ਉੱਦਮ ਲਈ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀਮਤੀ ਰਾਜਵੀਰ ਕੌਰ, ਸੀਐੱਮ ਮਾਨ ਦੇ ਜੀਜਾ ਤਰਲੋਕ ਸਿੰਘ ਰਾਮਪੁਰਾ, ਟਰੱਕ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਫੱਗੂਵਾਲਾ, ਪ੍ਰਸ਼ਾਸ਼ਨਿਕ ਅਧਿਕਾਰੀਆ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ, ਜਗਸੀਰ ਸਿੰਘ ਜੱਗਾ ਝਨੇੜੀ, ਵਿੱਕੀ ਬਾਜਵਾ, ਵਿੱਕੀ ਤੇ ਰਾਜੂ ਰੇਤਗੜ ਵੀ ਹਾਜ਼ਰ ਸਨ।