ਦਿੱਲੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ

ਦਿੱਲੀ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ

ਚੰਡੀਗੜ੍ਹ :  ਦਿੱਲੀ ਚੋਣਾਂ ਦੀ ਤਰੀਕ ਨਜ਼ਦੀਕ ਆਉਂਦਿਆਂ ਹੀ ਰਾਜਨੀਤਿਕ ਹਲਚਲ ਤੇਜ਼ ਹੁੰਦੀ ਜਾ ਰਹੀ ਹੈ। ਦਿੱਲੀ ਦਾ ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ, ਜੰਗਪੁਰਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਆਗੂ ਮਹਿਤਾਬ ਖਾਨ ਰਾਜਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਾਮਲ ਪਾਰਟੀ ਵਿੱਚ ਸ਼ਾਮਲ ਕਰਵਾਇਆ।