ਠੰਢ ਤੇ ਧੁੰਦ ਨੇ ਵਧਾਈ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਚਿੰਤਾ, ਸਕੂਲਾਂ ਦੇ ਸਮੇਂ 'ਚ ਤਬਦੀਲੀ ਕਰਨ ਦੀ ਸਿਫ਼ਾਰਸ਼

ਠੰਢ ਤੇ ਧੁੰਦ ਨੇ ਵਧਾਈ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਚਿੰਤਾ, ਸਕੂਲਾਂ ਦੇ ਸਮੇਂ 'ਚ ਤਬਦੀਲੀ ਕਰਨ ਦੀ ਸਿਫ਼ਾਰਸ਼

ਲੁਧਿਆਣਾ : ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਸਕੂਲ ਸਿੱਖਿਆ ਵਿਭਾਗ ਪੰਜਾਬ ਨੂੰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਲਈ ਸਿਫਾਰਿਸ਼ ਕੀਤੀ ਗਈ ਹੈ। ਕਮਿਸ਼ਨ ਵੱਲੋਂ ਇਹ ਫੈਸਲਾ ਸੂਬੇ 'ਚ ਪੈ ਰਹੀ ਕੜਾਕੇਦਾਰ ਠੰਢ ਅਤੇ ਸੰਘਣੀ ਧੁੰਦ ਕਾਰਨ ਲਿਆ ਗਿਆ ਹੈ। ਕਮਿਸ਼ਨ ਨੇ ਸਿੱਖਿਆ ਵਿਭਾਗ ਨੂੰ ਦੱਸਿਆ ਹੈ ਕਿ ਪਿਛਲੇ ਦੋ ਦਿਨਾਂ ਤੋਂ ਸਕੂਲੀ ਬੱਸਾਂ ਦੀਆਂ ਧੁੰਦ ਕਾਰਨ ਐਕਸੀਡੈਂਟ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਸਿੱਖਿਆ ਵਿਭਾਗ ਤੋਂ ਸਿਫਾਰਿਸ਼ ਕੀਤੀ ਹੈ ਕਿ ਸਰਦੀ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ ਦੇ ਖੁੱਲਣ ਦਾ ਸਮਾਂ ਤੁਰੰਤ ਪ੍ਰਭਾਵ ਤੋਂ ਮਿਤੀ 31/01/2025 ਤੱਕ ਸਵੇਰੇ 10 ਵਜੇ ਤੋਂ ਨਿਰਧਾਰਿਤ ਕੀਤਾ ਜਾਵੇ। ਇਸ ਬਾਬਤ ਕਮਿਸ਼ਨ ਵੱਲੋਂ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਅਤੇ ਡੀਪੀਆਈ ਐਲੀਮੈਂਟਰੀ/ ਸੈਕੰਡਰੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ।