ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੁੱਧ ਦਾ ਲੰਗਰ ਲਾਇਆ
- ਪੰਜਾਬ
- 26 Dec,2024

ਰਾਹੋਂ : ਮਾਤਾ ਗੁਜਰੀ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਰਾਹੋਂ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਆਪਸੀ ਸਹਿਯੋਗ ਨਾਲ ਦੁੱਧ ਦਾ ਲੰਗਰ ਲਾਇਆ। ਇਸ ਮੌਕੇ ਨੌਜਵਾਨ ਦੁਕਾਨਦਾਰਾਂ ਵੱਲੋਂ ਸੰਗਤ ਦੀ ਸੇਵਾ ਕੀਤੀ। ਇਸ ਮੌਕੇ ਸੇਵਾਦਾਰ ਗੋਰਵ ਗਾਬਾ ਨੇ ਦੱਸਿਆ ਕਿ ਦੁਕਾਨਦਾਰ ਦੁੱਧ ਦੇ ਲੰਗਰ ਰਾਹੀਂ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ, ਮਾਤਾ ਗੁਜਰੀ ਤੇ ਬਾਬਾ ਮੋਤੀ ਰਾਮ ਮਹਿਰਾ ਦੇ ਪਰਿਵਾਰ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਿਜਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਾਰਜ ਸਾਡੇ ਬੱਚਿਆਂ ਤੇ ਨੌਜਵਾਨਾਂ ਨੂੰ ਆਪਣੇ ਗੌਰਵਮਈ ਵਿਰਸੇ ਦੀਆਂ ਮਹਾਨ ਕੁਰਬਾਨੀਆਂ ਤੋਂ ਜਾਣੂ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਪੋਹ ਦੇ ਸਾਕੇ ਸਾਨੂੰ ਅਣਖ ਤੇ ਗੈਰਤ ਨਾਲ ਜਿਊਣ ਤੇ ਜ਼ਬਰ ਜ਼ੁਲਮ ਵਿਰੁੱਧ ਜੂਝਣ ਦਾ ਸੰਦੇਸ਼ ਦਿੰਦੇ ਹਨ। ਇਸ ਮੌਕੇ ਸਰਬਜੀਤ ਸਿੰਘ ਕਾਲਾ, ਜਗਦੀਪ ਸਿੰਘ ਪਾਹਵਾ, ਜਤਿੰਦਰ ਕੁਮਾਰ, ਕੁਲਵਿੰਦਰ ਸਿੰਘ, ਮਨੀਸ਼ ਕੁਮਾਰ, ਸ਼ੈਕੀ ਆਦਿ ਹਾਜ਼ਰ ਸਨ।
Posted By:

Leave a Reply