Daily Suraj

ਪੰਜਾਬੀ

ਸਫ਼ਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਗੇਜਾ ਰਾਮ ਦੀ ਕੋਰੋਨਾ ਰਿਪੋਰਟ ਨੈਗੇਟਿਵ

21 Dec, 2020 05:30 AM

ਫ਼ਤਹਿਗੜ੍ਹ ਸਾਹਿਬ, 21 ਦਸੰਬਰ (ਮੁਖਤਿਆਰ ਸਿੰਘ)ਪੰਜਾਬ ਸਰਕਾਰ ਦੁਆਰਾ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਟੈਸਟਿੰਗ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਸਫਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਸ੍ਰੀ ਗੇਜਾ ਰਾਮ, ਉਨ੍ਹਾਂ ਦੇ ਸਟਾਫ਼ ਅਤੇ ਸੁਰੱਖਿਆ ਕਰਮੀਆਂ ਦੇ ਕੋਰੋਨਾ ਟੈਸਟ ਕਰਵਾਏ ਗਏ ਸਨ ਤੇ ਸਾਰਿਆਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ। ਇਸ ਬਾਰੇ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਨੇ ਦੱਸਿਆ ਕਿ ਸਰਕਾਰ ਦੁਆਰਾ ਕੋਰੋਨਾ ਟੈਸਟਿੰਗ ਮੁਹਿੰਮ ਚਲਾਈ ਜਾ ਰਹੀ ਹੈ ਤੇ ਸਾਰੇ ਲੋਕ ਆਪਣੇ ਟੈਸਟ ਕਰਵਾ ਕੇ ਸੂਬੇ ਦੇ ਲੋਕਾਂ ਦੇ ਤੰਦਰੁਸਤ ਰਹਿਣ ਵਿੱਚ ਯੋਗਦਾਨ ਪਾ ਸਕਦੇ ਹਨ। ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਇਸ ਦੀ ਮੁਹਿੰਮ ਚੇਅਰਮੈਨ, ਸਫ਼ਾਈ ਕਰਮਚਾਰੀ ਕਮਿਸ਼ਨ, ਪੰਜਾਬ ਨੇ ਸ਼ਲਾਘਾ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਕੋਰੋਨਾ ਸਬੰਧੀ ਟੈਸਟ ਕਰਵਾਉਣ ਦੀ ਅਪੀਲ ਵੀ ਕੀਤੀ।

Latest News