ਵੋਟ ਪਾਉਣ 'ਚ ਅਣਗਹਿਲੀ ਕੀਤੀ ਤਾਂ ਬੱਚਿਆਂ ਨੂੰ ਭੁਗਤਣਾ ਪਵੇਗਾ ਸੰਤਾਪ : ਔਜਲਾ
- ਰਾਜਨੀਤੀ
- 19 Dec,2024

ਅੰਮ੍ਰਿਤਸਰ : ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਵਿਚ ਲਗਾਤਾਰ ਥਾਣਿਆਂ ਵਿਚ ਹੋ ਰਹੇ ਧਮਾਕਿਆਂ ਨੂੰ ਰੋਕਣ ਵਿਚ ਸੂਬਾ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ, ਇਸ ਲਈ ਉਨ੍ਹਾਂ ਨੂੰ ਹੁਣ ਹਾਰ ਮੰਨ ਲੈਣੀ ਚਾਹੀਦੀ ਹੈ। ਔਜਲਾ ਨੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ ਵਿਚ ਸਖ਼ਤ ਕਦਮ ਚੁੱਕਣ ਅਤੇ ਕਾਰਵਾਈ ਕਰਨ ਲਈ ਪੱਤਰ ਲਿਿਖਆ ਗਿਆ ਹੈ। ਔਜਲਾ ਨੇ ਕਿਹਾ ਕਿ ਅੱਜ ਵੋਟ ਪਾਉਂਣ ਵਿਚ ਕੀਤੀ ਅਣਗਹਿਲੀ ਦਾ ਸੰਤਪ ਤੁਹਾਡੇ ਬੱਚਿਆਂ ਨੂੰ ਭੁਗਤਣਾ ਪੈ ਸਕਦਾ ਹੈ, ਇਸ ਲਈ ਆਪਣੀ ਵੋਟ ਸੋਚ ਸਮਝ ਕੇ ਪਾਓ ਤਾਂ ਜੋ ਸ਼ਹਿਰ ਦੇ ਵਿਕਾਸ ਵਿਚ ਤੁਹਾਡੀ ਆਵਾਜ਼ ਅਹਿਮ ਭੂਮਿਕਾ ਨਿਭਾ ਸਕੇ। ਔਜਲਾ ਨੇ ਕਿਹਾ ਕਿ ਹਾਲ ਹੀ ਵਿਚ ਹੋਏ ਗ੍ਰਨੇਡ ਹਮਲਿਆਂ ਅਤੇ ਹੋਰ ਹਿੰਸਕ ਘਟਨਾਵਾਂ ਨੇ ਵਸਨੀਕਾਂ ਵਿਚ ਡਰ ਪੈਦਾ ਕਰ ਦਿੱਤਾ ਹੈ ਅਤੇ ਖੇਤਰ ਦੀ ਸ਼ਾਂਤੀ ਅਤੇ ਸਥਿਰਤਾ ਲਈ ਗੰਭੀਰ ਖਤਰਾ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਣਕਾਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਰਾਹੀਂ ਦਿੱਤੀ ਗਈ ਹੈ। ਜਿਸ ਵਿਚ ਉਨ੍ਹਾਂ ਲਿਿਖਆ ਹੈ ਕਿ ਉਹ ਤੁਰੰਤ ਸਥਿਤੀ ਦਾ ਜਾਇਜ਼ਾ ਲੈਣ ਅਤੇ ਅਜਿਹੀਆਂ ਘਟਨਾਵਾਂ ਦੀ ਜਾਂਚ ਅਤੇ ਰੋਕਥਾਮ ਲਈ ਕੇਂਦਰੀ ਖੁਫੀਆ ਅਤੇ ਸੁਰੱਖਿਆ ਏਜੰਸੀਆਂ ਨੂੰ ਤਾਇਨਾਤ ਕਰਨ। ਪੰਜਾਬ ਵਿਚ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਅਤੇ ਸਮੀਖਿਆ ਕਰੋ, ਖਾਸ ਕਰਕੇ ਅੰਮ੍ਰਿਤਸਰ ਵਰਗੇ ਸੰਵੇਦਨਸ਼ੀਲ ਖੇਤਰਾਂ ਵਿਚ ਬਹੁਤ ਜਰੂਰੀ ਹੈ। ਇਨ੍ਹਾਂ ਹਮਲਿਆਂ ਪਿੱਛੇ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਸੂਬਾ ਸਰਕਾਰ ਨਾਲ ਤਾਲਮੇਲ ਬਣਾ ਕੇ ਕੰਮ ਕਰੋ ਤਾਂ ਜੋ ਬਿਨਾਂ ਦੇਰੀ ਕਾਨੂੰਨ ਵਿਵਸਥਾ ਬਹਾਲ ਹੋ ਸਕੇ। ਇਹ ਸਿਰਫ਼ ਰਾਜ ਦਾ ਮਾਮਲਾ ਨਹੀਂ ਹੈ, ਸਗੋਂ ਰਾਸ਼ਟਰੀ ਸੁਰੱਖਿਆ ਦਾ ਮਾਮਲਾ ਹੈ। ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਹਿੰਸਾ ਅਤੇ ਅਸ਼ਾਂਤੀ ਦਾ ਗੜ੍ਹ ਬਣਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਲੋਕਾਂ ਦੀ ਸੁਰੱਖਿਆ ਅਤੇ ਸਾਡੇ ਲੋਕਤੰਤਰ ਦੀ ਪਵਿੱਤਰਤਾ ਨੂੰ ਯਕੀਨੀ ਬਣਾਉਂਣ ਲਈ ਨਿਰਣਾਇਕ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਪਵਿੱਤਰ ਨਗਰੀ ਲਈ ਚੰਗੇ ਉਮੀਦਵਾਰਾਂ ਨੂੰ ਚੁਣਨ ਤਾਂ ਜੋ ਸ਼ਹਿਰ ਦਾ ਹਰ ਪੱਖ ਤੋਂ ਵਿਕਾਸ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਵਿਰੋਧੀ ਧਿਰ ਦੀ ਹੀ ਹੋਵੇ, ਜੇਕਰ ਕੋਈ ਚੰਗਾ ਉਮੀਦਵਾਰ ਹੀ ਹੋਵੇ ਤਾਂ ਕੰਮ ਨਹੀਂ ਰੁਕਦਾ। ਇਸ ਲਈ ਲੋਕਾਂ ਨੂੰ ਸਮਝਦਾਰੀ ਤੋਂ ਕੰਮ ਲੈਣਾ ਚਾਹੀਦਾ ਹੈ। ਇਸ ਮੌਕੇ ਜੁਗਲ ਕਿਸ਼ੋਰ ਸ਼ਰਮਾ ਆਦਿ ਮੌਜੂਦ ਸਨ।
Posted By:

Leave a Reply