ਗੁਰਦਾਸੀ ਦੇਵੀ ਕਾਲਜ ’ਚ ਪ੍ਰਕਾਸ਼ ਪੁਰਬ ’ਤੇ ਵਾਤਾਵਰਨ ਦੀ ਸੰਭਾਲ ਲਈ ਲਾਏ ਬੂਟੇ

ਗੁਰਦਾਸੀ ਦੇਵੀ ਕਾਲਜ ’ਚ ਪ੍ਰਕਾਸ਼ ਪੁਰਬ ’ਤੇ ਵਾਤਾਵਰਨ ਦੀ ਸੰਭਾਲ ਲਈ ਲਾਏ ਬੂਟੇ

ਢਲਾਡਾ : ਸਥਾਨਕ ਗੁਰਦਾਸੀ ਦੇਵੀ ਕਾਲਜ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਟਾਫ਼ ਮੈਂਬਰਾਂ ਨੇ ਗੁਰੂ ਜੀ ਦੇ ਆਦਰਸ਼ਾਂ ਤੇ ਚੱਲਦਿਆਂ ਵਾਤਾਵਰਨ ਸੰਭਾਲ ਲਈ ਕਾਲਜ ਕੈਂਪਸ ’ਚ ਬੂਟੇ ਲਗਾਏ। ਪ੍ਰਿੰਸੀਪਲ ਰੇਖਾ ਮੈਡਮ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਮਨੁੱਖਤਾ ਦੀ ਸੇਵਾ ਹੀ ਨਹੀਂ ਕੀਤੀ, ਸਗੋਂ ਕੁਦਰਤ ਨਾਲ ਜੁੜਨ ਅਤੇ ਇਸ ਦਾ ਸਤਿਕਾਰ ਕਰਨ ਦਾ ਸੰਦੇਸ਼ ਵੀ ਦਿੱਤਾ ਹੈ। ਇਸ ਸ਼ੁਭ ਮੌਕੇ ਤੇ ਚੇਅਰਮੈਨ ਡਾ: ਨਵੀਨ ਸਿੰਗਲਾ ਨੇ ਗੁਰੂ ਜੀ ਦੇ ਆਦਰਸ਼ਾਂ ਨੂੰ ਅੱਜ ਦੀ ਪੀੜ੍ਹੀ ਲਈ ਸਾਰਥਕ ਦੱਸਿਆ ਅਤੇ ਵਾਤਾਵਰਨ ਦੀ ਸੰਭਾਲ ਦੀ ਮਹੱਤਤਾ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੌਦੇ ਲਗਾਉਣਾ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪ੍ਰਤੀਕ ਹੈ, ਜੋ ਸਾਨੂੰ ਕੁਦਰਤ ਨਾਲ ਸੰਤੁਲਨ ਬਣਾਈ ਰੱਖਣ ਦੀ ਪ੍ਰੇਰਨਾ ਦਿੰਦਾ ਹੈ। ਰੁੱਖ ਲਗਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ ਸਟਾਫ਼ ਮੈਂਬਰਾਂ ਨੇ ਕਾਲਜ ਕੈਂਪਸ ਵਿੱਚ ਵੱਖ ਵੱਖ ਕਿਸਮਾਂ ਦੇ ਬੂਟੇ ਲਗਾਏ। ਇਸ ਮੁਹਿੰਮ ਦਾ ਉਦੇਸ਼ ਵਾਤਾਵਰਨ ਦੀ ਸੰਭਾਲ ਅਤੇ ਗੁਰੂ ਜੀ ਦੇ ਸੰਦੇਸ਼ ਨੂੰ ਲਾਗੂ ਕਰਨਾ ਸੀ।