Daily Suraj

ਪੰਜਾਬੀ

ਪੰਜਾਬ 'ਚ ਜ਼ਿਮਨੀ ਚੋਣਾਂ ਜਿੱਤਣ ਵਾਲੇ 'ਆਪ' 3 ਵਿਧਾਇਕਾਂ ਨੇ ਚੁੱਕੀ ਸਹੁੰ, ਮੁੱਖ ਮੰਤਰੀ ਭਗਵੰਤ ਮਾਨ ਮੌਜੂਦ

02 Dec, 2024 05:30 AM

ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣ 'ਚ ਜਿੱਤੇ 4 ਵਿਧਾਇਕਾਂ 'ਚੋਂ ਆਮ ਆਦਮੀ ਪਾਰਟੀ (ਆਪ) ਦੇ 3 ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕ ਲਈ ਹੈ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਤਿੰਨਾਂ ਵਿਧਾਇਕਾਂ ਨੂੰ ਸਹੁੰ ਚੁਕਾਈ। ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਸੀਐਮ ਭਗਵੰਤ ਮਾਨ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਜਦਕਿ ਬਰਨਾਲਾ ਸੀਟ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਇਸ ਸਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੀ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ। ਇਸ ਦੌਰਾਨ ਸਭ ਤੋਂ ਪਹਿਲਾਂ ਚੱਬੇਵਾਲ ਤੋਂ ਵਿਧਾਇਕ ਬਣੇ ਡਾ.ਇੰਸ਼ਾਕ ਚੱਬੇਵਾਲ ਨੇ ਸਹੁੰ ਚੁੱਕੀ। ਅੰਤ ਵਿੱਚ ਉਨ੍ਹਾਂ ਜੈ ਭੀਮ, ਜੈ ਭਾਰਤ ਅਤੇ ਇੰਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਬਾਅਦ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਅਤੇ ਅੰਤ 'ਚ ਗਿਦਾਵਾੜਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਹੁੰ ਚੁੱਕੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

Posted By: Daily Suraj Bureau

Latest News