Daily Suraj

ਪੰਜਾਬੀ

ਲੁਧਿਆਣਾ 'ਚ ਕੋਰੋਨਾ ਕਾਰਨ 5 ਮਰੀਜ਼ਾਂ ਦੀ ਮੌਤ, 62 ਨਵੇਂ ਮਾਮਲੇ ਆਏ ਸਾਹਮਣੇ

23 Oct, 2020 05:30 AM

ਲੁਧਿਆਣਾ, 23 ਅਕਤੂਬਰ (ਸ.ਨ.ਸ)-ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਲੁਧਿਆਣਾ 'ਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ 'ਚੋਂ ਅੱਜ 5 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚੋਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 3 ਮ੍ਰਿਤਕ ਮਰੀਜ਼ ਸ਼ਾਮਲ ਹਨ, ਜਦਕਿ 1-1 ਮ੍ਰਿਤਕ ਮਰੀਜ਼ ਜ਼ਿਲ੍ਹਾ ਨਵਾਂਸ਼ਹਿਰ ਅਤੇ ਸੰਗਰੂਰ ਨਾਲ ਸਬੰਧ ਰੱਖਦਾ ਸੀ। ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮ੍ਰਿਤਕ ਮਰੀਜ਼ਾਂ 'ਚੋਂ 86 ਸਾਲਾ ਮ੍ਰਿਤਕ ਮਰੀਜ਼ ਵਾਸੀ ਕੋਟ ਮੰਗਲ ਸਿੰਘ ਨਾਲ, 52 ਸਾਲਾ ਮ੍ਰਿਤਕ ਵਾਸੀ ਈਸਾ ਨਗਰੀ ਨਾਲ ਅਤੇ 82 ਸਾਲਾ ਮ੍ਰਿਤਕ ਔਰਤ ਵਾਸੀ ਪਿੰਡ ਬੱਲੋਕੇ ਨਾਲ ਸਬੰਧਿਤ ਹੈ। ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ 'ਚੋਂ ਅੱਜ 62 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 53 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ, ਜਦਕਿ 9 ਮਰੀਜ਼ ਲੁਧਿਆਣਾ ਤੋਂ ਬਾਹਰਲੇ ਜ਼ਿਲ੍ਹਿਆਂ ਅਤੇ ਸੂਬਿਆਂ ਨਾਲ ਸਬੰਧਿਤ ਹਨ।

Posted By: Daily Suraj Bureau

Latest News