ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਕਰਵਾਈ ਕਰੀਅਰ ਟਾਕ
- ਪੰਜਾਬ
- 25 Jan,2025

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਸੋਨਾ ਥਿੰਦ, ਆਈਏਐੱਸ ਦੇ ਆਦੇਸ਼ਾਂ ਅਨੁਸਾਰ ਕੇਂਦਰੀ ਵਿਦਿਆਲਾ, ਉੱਚਾ ਰਿਉਣਾ, ਫ਼ਤਹਿਗੜ੍ਹ ਸਾਹਿਬ ਵਿਖੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕਰੀਅਰ ਟਾਕ ਕਰਵਾਈ ਗਈ, ਜਿਸ ਵਿੱਚ ਸਕੂਲ ਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀ ਸ਼ਾਮਲ ਹੋਏ। ਇਸ ਦੌਰਾਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਬਿਊਰੋ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਅਦਾਰਿਆਂ ਜਿਵੇਂ ਕਿ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਾਰੇ ਜਾਣਕਾਰੀ ਦਿੱਤੀ ਗਈ ਤੇ ਦੇਸ਼ ਦੀਆਂ ਸੈਨਾਵਾਂ ਵਿੱਚ ਭਰਤੀ ਹੋਣ ਲਈ ਇਨ੍ਹਾਂ ਸੰਸਥਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਦਿਆਰਥੀ ਸਕੂਲ ਦੇ ਕਰੀਅਰ ਟੀਚਰ ਰਣਜੀਤ ਕੌਰ, ਅਮਿਤ ਸਿੰਗਲ ਦੇ ਨਾਲ ਸਕੂਲ ਦਾ ਪੂਰਾ ਸਟਾਫ ਮੌਜੂਦ ਸਨ।
Posted By:

Leave a Reply