Daily Suraj

ਪੰਜਾਬੀ

ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ

28 Sep, 2021 05:30 AM

ਬੰਗਾ,28 ਸਤੰਬਰ - ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ। ਪੰਜਾਬੀ ਆਪ ਸਰਕਾਰ ਚਲਾਉਣਾ ਜਾਣਦੇ ਨੇ। ਉਨ੍ਹਾਂ ਆਖਿਆ ਕਿ ਸ਼ਹੀਦ ਭਗਤ ਸਿੰਘ ਹੀ ਨੌਜਵਾਨਾਂ ਦੇ ਪ੍ਰੇਰਨਾ ਸਰੋਤ ਹਨ। ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀ ਕਰ ਕੇ ਦੇਸ਼ ਨੂੰ ਆਜ਼ਾਦ ਕਰਵਾਇਆ। ਉਨ੍ਹਾਂ ਆਖਿਆ ਕਿ ਕੁਝ ਤਾਕਤਾਂ ਮੁੜ ਦੇਸ਼ ਨੂੰ ਗੁਲਾਮੀ ਵੱਲ ਲਿਜਾ ਰਹੀਆਂ ਹਨ ਅਤੇ ਦੇਸ਼ ਦੀ ਵਾਗਡੋਰ ਸਰਮਾਏਦਾਰਾਂ ਦੇ ਹੱਥ ਸੌਂਪ ਰਹੇ ਹਨ। ਉਨ੍ਹਾਂ ਨਾਲ ਡਾ ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਅਤੇ ਅਕਾਲੀ ਬਸਪਾ ਆਗੂ ਵੀ ਹਾਜ਼ਰ ਸਨ।

Latest News