Daily Suraj

ਪੰਜਾਬੀ

ਜਦੋਂ ਸਕੂਲ ਦੀਆਂ ਲੜਕੀਆਂ ਨੂੰ ਛੇੜਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲੀ ,ਹਸਪਤਾਲ ‘ਚ ਦਾਖਲ

21 Nov, 2019 05:30 AM

ਬਠਿੰਡਾ : ਪੰਜਾਬ ਵਿਚ ਕਾਨੂੰਨ ਵਿਵਸਥਾ ਕਿਸ ਹੱਦ ਤੱਕ ਵਿਗੜ ਚੁੱਕੀ ਹੈ, ਇਸ ਦੀ ਮਿਸਾਲ ਪਿਛਲੇ ਦਿਨਾਂ ਤੋਂ ਸੂਬੇ ਅੰਦਰ ਵਾਪਰੀਆਂ ਵੱਡੀਆਂ ਵਾਰਦਾਤਾਂ ਤੋਂ ਦੇਖਣ ਨੂੰ ਮਿਲਦੀ ਹੈ। ਹੁਣ ਭਗਤਾ ਭਾਈਕਾ ‘ਚ ਅੱਜ ਸਵੇਰੇ ਇੱਕ ਨੌਜਵਾਨਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਦੇ ਕਸਬਾ ਭਗਤਾ ਭਾਈਕਾ ਦੇ ਸਕੂਲ ਸਾਹਮਣੇ ਕੁੱਝ ਮੁੰਡੇ ਸਕੂਲ ਦੀਆਂ ਕੁੜੀਆਂ ਨਾਲ ਛੇੜਖਾਨੀ ਕਰਨ ਲਈ ਖੜ੍ਹੇ ਸਨ। ਜਦੋਂ ਨੌਜਵਾਨ ਗੁਰਪ੍ਰੀਤ ਸਿੰਘ ਨੇਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਨੌਜਵਾਨ ‘ਤੇ ਗੋਲੀ ਚਲਾ ਦਿੱਤੀ। ਇਸ ਦੌਰਾਨ ਗੋਲੀ ਨੌਜਵਾਨ ਦੇ ਗਲ ‘ਚ ਲੱਗੀ, ਜਿਸ ਤੋਂ ਬਾਅਦ ਉਸ ਨੂੰ ਬਠਿੰਡਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਘਟਨਾ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਪੂਰੀ ਤਰ੍ਹਾਂ ਨਾਲ ਜਾਂਚ ਕਰ ਰਹੀ ਹੈ।

Latest News