ਬੀਆਰਸੀ ਸਕੂਲ ’ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ
- ਪੰਜਾਬ
- 03 Feb,2025

ਭਗਤਾ ਭਾਈਕਾ : ਭਾਰਤ ਦੇਸ਼ ਆਪਣੇ ਵਿਲੱਖਣ ਸੱਭਿਆਚਾਰ ਕਾਰਨ ਜਾਣਿਆਂ ਜਾਂਦਾ ਹੈ, ਇੱਥੇ ਕੋਈ ਨਾ ਕੋਈ ਤਿਉਹਾਰ ਜਾਂ ਮੇਲਾ ਆਇਆ ਹੀ ਰਹਿੰਦਾ ਹੈ। ਇਨ੍ਹਾਂ ਤਿਉਹਾਰਾਂ ਅਤੇ ਮੇਲਿਆਂ ਦਾ ਸਬੰਧ ਕਿਸੇ ਨਾ ਕਿਸੇ ਮਹਾਨ ਪੁਰਸ਼, ਇਤਿਹਾਸਕ ਘਟਨਾਵਾਂ ਜਾਂ ਰੁੱਤਾਂ ਨਾਲ ਹੁੰਦਾ ਹੈ। ਬਸੰਤ ਰੁੱਤ ਸ਼ੁਰੂ ਹੋਣ ’ਤੇ ਬਸੰਤ ਪੰਚਮੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਂਦਾ ਹੈ। ਇਸ ਤਿਉਹਾਰ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਣ ਲਈ ਬੀਆਰਸੀ ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਹਰ ਸਾਲ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਵਾਰ ਵੀ ਵਿਦਿਆਰਥੀ ਸਕੂਲ ਵਿਚ ਰੰਗ-ਬਿਰੰਗੇ ਪਤੰਗ ਲੈ ਕੇ ਆਏ। ਛੋਟੇ-ਛੋਟੇ ਬੱਚਿਆਂ ਦੇ ਪੀਲੇ ਰੰਗ ਦੇ ਕੱਪੜੇ ਪਹਿਨੇ ਹੋਏ ਸਨ, ਜੋ ਬਹੁਤ ਸੋਹਣੇ ਲੱਗ ਰਹੇ ਸਨ। ਬੱਚੇ ਪੀਲੇ ਰੰਗ ਦੇ ਪਕਵਾਨ ਬਣਾ ਕੇ ਲਿਆਏ। ਵਿਦਿਆਰਥੀਆਂ ਨੇ ਖੇਡ ਮੈਦਾਨ ਵਿਚ ਖ਼ੂਬ ਪਤੰਗਬਾਜ਼ੀ ਕੀਤੀ।ਚਾਰੇ ਪਾਸੇ ਬਸੰਤ ਪੰਚਮੀ ਦੀਆਂ ਖ਼ੂਬ ਰੌਣਕਾਂ ਦਿਖਾਈ ਦੇ ਰਹੀਆਂ ਸਨ, ਜਿਸ ਨਾਲ ਸਕੂਲ ਬਸੰਤ ਪੰਚਮੀ ’ਤੇ ਰੰਗ-ਬਿਰੰਗੇ ਪਤੰਗਾਂ ਨਾਲ ਸਜਿਆ ਹੋਇਆ ਸੀ। ਅਧਿਆਪਕਾ ਸਹਿਬਾਨਾਂ ਨੇ ਵਿਦਿਆਰਥੀਆਂ ਨੂੰ ਚਾਈਨਾ ਡੋਰ ਦੇ ਨੁਕਸਾਨ ਦੱਸਦੇ ਹੋਏ ਇਸ ਦੀ ਵਰਤੋਂ ਤੋਂ ਪਰਹੇਜ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਿੰਸੀਪਲ ਕਿਰਨ ਰਾਣੀ ਅਤੇ ਅਧਿਆਪਕ ਨੇ ਵੀ ਵਿਦਿਆਰਥੀਆਂ ਨਾਲ ਬਸੰਤ ਪੰਚਮੀ ਦੇ ਤਿਉਹਾਰ ਦਾ ਅਨੰਦ ਮਾਣਿਆ। ਕਿਰਨ ਰਾਣੀ ਨੇ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਚੈਅਰਮੈਨ ਲਾਭ ਸਿੰਘ ਖੋਖਰ, ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਪਤੰਗਬਾਜ਼ੀ ਦਾ ਅਨੰਦ ਮਾਣਿਆ।
Posted By:

Leave a Reply