ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
ਤਲਵੰਡੀ ਸਾਬੋ, 25 ਜਨਵਰੀ - ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਅਤੇ ਕਈ ਹੋਰ ਮੰਗਾਂ ਨੂੰ ਲੈ ਕੇ ਕੁਝ ਸਿੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਬੰਦ ਦੇ ਸੱਦੇ ਨੂੰ ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਕੋਈ ਹੁੰਗਾਰਾ ਨਹੀਂ ਮਿਲਿਆ। ਸਾਰੇ ਵਪਾਰਕ ਅਦਾਰੇ ਆਮ ਵਾਂਗ ਖੁੱਲ੍ਹੇ ਹਨ ਅਤੇ ਸੜਕੀ ਆਵਾਜਾਈ 'ਤੇ ਵੀ ਕੋਈ ਅਸਰ ਦਿਖਾਈ ਨਹੀਂ ਦੇ ਰਿਹਾ। ਇੱਥੇ ਕਿਸੇ ਕਿਸਮ ਦੇ ਵਿਰੋਧ ਪ੍ਰਦਰਸ਼ਨ ਦੀ ਵੀ ਕੋਈ ਖ਼ਬਰ ਨਹੀਂ ਹੈ।