ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਲਗਾਇਆ ਟੀਕਾਕਰਨ ਕੈਂਪ

ਜ਼ਿਲ੍ਹੇ ’ਚ ਵੱਖ-ਵੱਖ ਸਥਾਨਾਂ ’ਤੇ ਲਗਾਇਆ ਟੀਕਾਕਰਨ ਕੈਂਪ

ਹੁਸ਼ਿਆਰਪੁਰ : ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਸੀਮਾ ਗਰਗ ਦੀ ਯੋਗ ਅਗਵਾਈ ਹੇਠ ਜ਼ਿਲੇ ਅੰਦਰ ਵੱਖ-ਵੱਖ ਬਲਾਕਾਂ ਅੰਦਰ ਟੀਕਾਕਰਣ ਸਬੰਧੀ ਪੇਂਟਾਵੇਲੈਂਟ ਵਿਸ਼ੇਸ਼ ਮੁਹਿੰਮ ਤਹਿਤ ਸੈਸ਼ਨ ਲਗਾਏ ਗਏ। ਇਸ ਸਬੰਧੀ ਗੱਲਬਾਤ ਕਰਦਿਆਂ ਡਾ. ਸੀਮਾ ਗਰਗ ਨੇ ਦੱਸਿਆ ਕਿ 23 ਦਸੰਬਰ ਤੋਂ 31 ਦਸੰਬਰ ਤਕ ਵਿਸ਼ੇਸ਼ ਪੇਂਟਾਵੇਲੈਂਟ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜਿਨ੍ਹਾਂ ਬੱਚਿਆਂ ਦਾ ਟੀਕਾਕਰਨ ਛੁੱਟ ਗਿਆ ਹੈ ਜਾਂ ਸ਼ੁਰੂ ਹੀ ਨਹੀਂ ਹੋਇਆ ਉਨ੍ਹਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਦੇ ਰਹਿੰਦੇ ਟੀਕੇ ਸਮੇਂ ਸਿਰ ਲਗਵਾਉਣ ਤਾਂ ਜੋ ਉਨ੍ਹਾਂ ਨੂੰ 11 ਬਿਮਾਰੀਆਂ ਤੋਂ ਸੁਰੱਖਿਅਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੰਪੂਰਨ ਟੀਕਾਕਰਨ ਬੱਚਿਆਂ ਦੇ ਵਿਕਾਸ ਲਈ ਬਹੁਤ ਜਰੂਰੀ ਹੈ, ਇਸ ਲਈ ਇਹ ਟੀਕੇ ਲਗਵਾਉਣ ਲਈ ਆਪਣੇ ਪਿੰਡ ਦੀ ਆਸ਼ਾ ਵਰਕਰ ਅਤੇ ਏ ਐਨ ਐਮ ਨਾਲ ਸੰਪਰਕ ਕੀਤਾ ਜਾਵੇ।