ਬਰਾੜ ਨੇ ਪੰਜਾਬ ਦੇ ਕਿਸਾਨਾਂ ਦੀ ਦਿਨੋ-ਦਿਨ ਤਰਸਯੋਗ ਹਾਲਤ ਬਾਰੇ ਕਰਵਾਇਆ ਜਾਣੂੰ
- ਰਾਜਨੀਤੀ
- 18 Dec,2024

ਨਵੀਂ ਦਿੱਲੀ - ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬੀਤੇ ਸਾਮ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਸਰਦਾਰ ਬਰਾੜ ਨੇ ਪੰਜਾਬ ਦੇ ਕਿਸਾਨਾਂ ਦੀ ਦਿਨੋ-ਦਿਨ ਤਰਸਯੋਗ ਹਾਲਤ ਬਾਰੇ ਜਾਣੂ ਕਰਵਾਇਆ ਅਤੇ ਕਿਸਾਨ ਆਗੂਆਂ ਦੇ ਜਜ਼ਬੇ ਅਤੇ ਹੌਂਸਲੇ ਬਾਰੇ ਵੀ ਜਾਣਕਾਰੀ ਦਿੱਤੀ। ਕਰੀਬ ਇੱਕ ਘੰਟਾ ਚੱਲੀ ਇਸ ਮੀਟਿੰਗ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਸਰਦਾਰ ਬਰਾੜ ਵੱਲੋਂ ਉਠਾਏ ਮੁੱਦਿਆਂ 'ਤੇ ਸੰਵੇਦਨਸ਼ੀਲਤਾ ਅਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਪ੍ਰਤੀ ਪ੍ਰਗਟਾਈ ਚਿੰਤਾ ਦਾ ਵੀ ਪ੍ਰਗਟਾਵਾ ਕੀਤਾ।
Posted By:

Leave a Reply