ਖਾਲਸਾ ਕਾਲਜ ਵਿਖੇ ਲੋੜੀ ਦਾ ਤਿਉਹਾਰ ਮਨਾਇਆ

ਸੁਲਤਾਨਪੁਰ ਲੋਧੀ- ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਵਿਹੜੇ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ ਸਵਰਨ ਸਿੰਘ ਅਤੇ ਸਕੱਤਰ ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਮੁਬਾਰਕਾ ਦਿੱਤੀਆਂ। ਕਾਲਜ ਦੇ ਉਪ ਪ੍ਰਧਾਨ ਇੰਜੀ.ਮੈਡਮ ਹਰਨਿਆਮਤ ਕੌਰ ਤੇ ਮੈਂਬਰ ਨਿਮਰਤਾ ਕੌਰ ਨੇ ਉਚੇਰੇ ਤੌਰ ਤੇ ਸ਼ਮੂਲੀਅਤ ਕਰਦੇ ਹੋਏ ਸਮੂਹ ਸਟਾਫ ਅਤੇ ਵਿਦਿਆਰਥੀਆਂ ਨਾਲ ਲੋਹੜੀ ਦੀਆਂ ਖੁਸ਼ੀਆਂ ਨੂੰ ਸਾਂਝਾ ਕੀਤਾ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਇਸ ਮੌਕੇ ਸਭ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋ. ਰਾਜਦੀਪ ਕੌਰ ਜੋਸਨ, ਪ੍ਰੋ. ਸੁਖਪਾਲ ਸਿੰਘ, ਪ੍ਰੋ. ਰਾਜਪ੍ਰੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਅਰਸ਼ਪ੍ਰੀਤ ਕੌਰ, ਪ੍ਰੋ. ਰਿਸ਼ੂ ਬਾਲਾ, ਪ੍ਰੋ. ਨਿਵਿਆ ਸ਼ਰਮਾ, ਪ੍ਰੋ. ਹਰਦੀਸ਼ ਕੌਰ, ਪ੍ਰੋ. ਦਿਕਸ਼ਾ ਡੋਗਰਾ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਹਰਜਾਪ ਸਿੰਘ, ਪ੍ਰੋ. ਜਸਵੀਰ ਕੌਰ, ਪ੍ਰੋ. ਸੰਦੀਪ ਕੌਰ, ਡਾ. ਅਮਨਦੀਪ ਕੌਰ, ਪ੍ਰੋ. ਅਮਨਪ੍ਰੀਤ ਕੌਰ, ਪ੍ਰੋ. ਰਮਨਦੀਪ, ਮਿਸ ਕਮਲਜੀਤ ਕੌਰ ਤੇ ਰਜਿੰਦਰ ਸਿੰਘ ਆਦਿ ਹਾਜ਼ਰ ਸਨ ।