Daily Suraj

ਪੰਜਾਬੀ

4 ਮਿਡਲ ਸਕੂਲਾਂ ’ਚ ਮਾਈਂਡਸਪਾਰਕ ਲੈਬਾਂ ਨੂੰ ਕੀਤਾ ਸ਼ੁਰੂ

07 Dec, 2024 05:30 AM

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਪ੍ਰਸਾਸ਼ਨ ਨੇ ਇਕ ਨਿਵੇਕਲੀ ਪਹਿਲਕਦਮੀ ਕਰਦੇ ਹੋਏ ਜਿਲ੍ਹੇ ਦੇ 4 ਮਿਡਲ ਸਕੂਲਾਂ ਵਿਚ ਮਾਈਂਡਸਪਾਰਕ ਲੈਬਾਂ ਦੀ ਸ਼ੁਰੂਆਤ ਕੀਤੀ ਹੈ, ਜਿਸ ਦਾ ਮੁੱਖ ਉਦੇਸ਼ ਬੱਚਿਆਂ ਦੀ ਰੂਚੀ ਨੂੱ ਉਭਾਰਨਾ ਅਤੇ ਉਨ੍ਹਾਂ ਦੀ ਮਾਨਸਿਕ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਸੂਬੇ ਭਰ ਦੇ ਵਿਿਦਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਹੋਵੇ, ਜਿਸ ਤਹਿਤ ਸਕੂਲ ਆਫ਼ ਐਮੀਨੈਂਸ ਵੀ ਖੋਲ੍ਹੇ ਗਏ ਹਨ। ਉਨ੍ਹਾਂ ਕਿਹਾ ਕਿ ਇਸੇ ਹੀ ਲੜ੍ਹੀ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਦਾ ਇਹ ਨਿਵੇਕਲਾ ਪ੍ਰੋਜੈਕਟ ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ, ਗੁਰੂਨਾਨਕ ਪੁਰਾ, ਗੁੰਮਟਾਲਾ, ਅਤੇ ਸਰਕਾਰੀ ਮਿਡਲ ਸਕੂਲ ਭਰਾੜੀਵਾਲ ਵਿਖੇ ਸ਼ੁਰੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਹਰੇਕ ਸਕੂਲ ਵਿੱਚ ਪੰਜ-ਪੰਜ ਟੈਬ ਮੁਹੱਈਆ ਕਰਵਾਏ ਗਏ ਹਨ ਅਤੇ ਇਨਾਂ ਟੈਬਾਂ ਵਿੱਚ ਹਰੇਕ ਬੱਚੇ ਦੀ ਲਾਗਿਨ ਆਈਡੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਬੱਚੇ ਆਪਣੀ ਲਾਗਿਨ ਆਈਨ ਸ਼ੁਰੂ ਕਰਕੇ ਸਭ ਤੋਂ ਪਹਿਲਾਂ ਆਪਣਾ ਟੈਸਟ ਦੇਣਗੇ, ਜੋ ਕਿ ਤਿੰਨ ਵਿਿਸ਼ਆਂ ਗਣਿਤ, ਵਿਿਗਆਨ ਅਤੇ ਪੰਜਾਬੀ ਵਿੱਚ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਟੈਸਟ ਰਾਹੀਂ ਟੈਬ ਮੁਲਾਂਕਣ ਕਰੇਗਾ ਕਿ ਬੱਚੇ ਦਾ ਪੜ੍ਹਾਈ ਪੱਧਰ ਕਿਨ੍ਹਾਂ ਹੈ ਅਤੇ ਉਸ ਅਨੁਸਾਰ ਹੀ ਸਿੱਖਿਆ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਟੈਬ ਬੱਚਿਆਂ ਨੂੰ ਰੋਚਕ ਤਰੀਕੇ ਨਾਲ ਪੜ੍ਹਾਈ ਕਰਾਏਗਾ ਅਤੇ ਜਿਸ ਨਾਲ ਬੱਚੇ ਦੀ ਰੂਚੀ ਬਣੀ ਰਹੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਪਹਿਲਕਦਮੀ ਨਾਲ ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਇਵੇਟ ਸਕੂਲਾਂ ਵਿਚਕਾਰ ਸਿੱਖਿਆ ਦੀ ਗੁਣਵੱਤਾ ਦੇ ਪਏ ਪਾੜ੍ਹੇ ਨੂੰ ਦੂਰ ਕਰਨ ਲਈ ਇਕ ਮਹੱਤਵਪੂਰਨ ਕਦਮ ਹੋਵੇਗਾ ਅਤੇ ਸਾਰੇ ਵਿਿਦਆਰਥੀਆਂ ਨੂੰ ਬਰਾਬਰ ਸਿੱਚਖਣ ਦੇ ਮੌਕੇ ਮਿਲਣਗੇ। ਉਨ੍ਹਾਂ ਦੱਸਿਆ ਕਿ ਹੌਲੀ ਹੌਲੀ ਇਹ ਪ੍ਰੋਜੈਕਟਰ ਜਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਈਂਡਸਪਾਰਕ ਨਾਲ ਇਕ ਸਮਝੌਤਾ ਪੱਤਰ ਹਸਤਾਖ਼ਰ ਕੀਤਾ ਹੈ, ਜਿਸਦੇ ਸਹਿਯੋਗ ਨਾਲ ਸਕੂਲਾਂ ਵਿਚ ਫਲੈਗਸ਼ਿਪ ਮਾਈਂਡਸਪਾਰਕ ਸਾਫਟਵੇਅਰ ਨੂੰ ਤਾਇਨਾਤ ਕਰੇਗਾ। ਉਨ੍ਹਾਂ ਦੱਸਿਆ ਕਿ ਇਸ ਮਾਈਂਡਸਪਾਰਕ ਨਾਲ ਅਧਿਆਪਕਾਂ ਨੂੰ ਵੀ ਕਾਫ਼ੀ ਸਹੂਲਤ ਹੋਵੇਗੀ ਅਤੇ ਉਹ ਇਹ ਜਾਣ ਸਕਣਗੇ ਕਿ ਵਿਿਦਆਰਥੀ ਨੂੰ ਕਿਸ ਤਰ੍ਹਾਂ ਦੇ ਪੱਧਰ ਤੇ ਪੜ੍ਹਾਇਆ ਜਾਣਾ ਹੈ ਅਤੇ ਉਨਾਂ ਦੇ ਪੜ੍ਹਾਉਣ ਦੀ ਸਮੱਰਥਾ ਵਿੱਚ ਹੋਰ ਵਾਧਾ ਹੋਵੇਗਾ। ਇਨ੍ਹਾਂ ਲੈਬਾਂ ਦਾ ਉਦਘਾਟਨ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਸਰਕਾਰੀ ਮਿਡਲ ਸਕੂਲ, ਗੁਰੂਨਾਨਕਪੁਰਾ ਅਤੇ ਗੁੰਮਟਾਲਾ ਵਿਖੇ ਕਰਦਿਆਂ ਕਿਹਾ ਕਿ ਇਸ ਨਾਲ ਬੱਚਿਆਂ ਨੂੰ ਵਧੇਰੇ ਰੋਚਕ ਜਾਣਕਾਰੀ ਮਿਲੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸੂਬੇ ਭਰ ਦੇ ਬੱਚਿਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਧਾਨ ਕਰਨ ਲਈ ਵਚਨਬੱਧ ਅਤੇ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਸਰਕਾਰੀ ਮਿਡਲ ਸਕੂਲ ਭਰਾੜ੍ਹੀਵਾਲ ਇਨਾਂ ਲੈਬਾਂ ਦਾ ਉਦਘਾਟਨ ਕਰਦਿਆਂ ਕਿ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਗੁਣਵੱਤਾ ਭਰਪੂਰ ਸਿੱਖਿਆ ਹਾਸਿਲ ਕਰ ਸਕਣਗੇ। ਉਨਾਂ ਕਿਹਾ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਮੁੱਖ ਉਦੇਸ਼ ਰਿਹਾ ਹੈ ਕਿ ਸੂਬਾ ਵਾਸੀਆਂ ਨੂੰ ਸਿਹਤ ਅਤੇ ਸਿੱਖਿਆ ਵਰਗੀਆਂ ਮੁੱਢਲੀਆਂ ਸਹੂਲਤਾਂ ਜ਼ਰੂਰ ਮਿਲਣ। ਇਸੇ ਹੀ ਤਹਿਤ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਖੋਲ੍ਹੇ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਚਲਾਏ ਜਾ ਰਹੇ ਰੋਜ਼ਗਾਰ ਮਿਸ਼ਨ ਤਹਿਤ ਹਰੇਕ ਵਿਭਾਗ ਵਿੱਚ ਸਰਕਾਰੀ ਭਰਤੀਆਂ ਬਿਨਾਂ ਕਿਸੇ ਭੇਦਭਾਵ ਤੋਂ ਕੀਤੀਆਂ ਜਾ ਰਹੀਆਂ ਹਨ। ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ ਵਿਖੇ ਲੈਬ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਇਸ ਆਧੁਨਿਕ ਢੰਗ ਨਾਲ ਬੱਚਿਆਂ ਨੂੰ ਸਿੱਖਿਆ ਦੇਨਾਲ ਵਿਿਦਅਕ ਨਤੀਜੇ ਚੰਗੇ ਆਉਣਗੇ। ਅਤੇ ਹਰੇਕ ਵਿਿਦਆਰਥੀਆਂ ਵਿਲੱਖਣ ਸਿੱਖਣ ਲੋੜਾਂ ਦੀ ਪੂਰਤੀ ਹੋਵੇਗੀ। ਉਨਾਂ ਕਿਹਾ ਕਿ ਇਸ ਨਾਲ ਵਿਿਦਆਰਥੀ ਚੁਣੌਤੀ ਦੇ ਸਹੀ ਪੱਧਰ ਨੂੰ ਪ੍ਰਾਪਤ ਕਰ ਸਕਣਗੇ। ਡਾ. ਨਿੱਜਰ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਵਿਿਦਆਰਥੀ ਵਿਦੇਸ਼ਾਂ ਵਿੱਚ ਜਾਣ ਨਾਲੋਂ ਆਪਣੇ ਸੂਬੇ ਵਿੱਚ ਹੀ ਰਹਿ ਕੇ ਪੜ੍ਹਾਈ ਅਤੇ ਨੌਕਰੀ ਪ੍ਰਾਪਤ ਕਰਨਗੇ। ਉਨਾਂ ਕਿਹਾ ਕਿ ਬੱਚਿਆਂ ਨੂੰ ਹੋਰ ਬਿਹਤਰ ਤਰੀਕੇ ਨਾਲ ਪੜ੍ਹਾਉਣ ਲਈ ਮਾਨ ਸਰਕਾਰ ਅਧਿਆਪਕਾਂ ਨੂੰ ਵਿਦੇਸ਼ਾਂ ਤੋਂ ਟ੍ਰੇਨਿੰਗ ਦਿਵਾ ਰਹੇ ਹੈ।

Posted By: Daily Suraj Bureau

Latest News