ਅੰਮ੍ਰਿਤਸਰ 'ਚ ਬਾਬਾ ਸਾਹਿਬ ਦੀ ਮੂਰਤੀ ਨੂੰ ਨੁਕਸਾਨ, ਭਾਜਪਾ ਨੇ ਕੀਤੀ ਤਿੱਖੀ ਨਿੰਦਾ

ਅੰਮ੍ਰਿਤਸਰ 'ਚ ਬਾਬਾ ਸਾਹਿਬ ਦੀ ਮੂਰਤੀ ਨੂੰ ਨੁਕਸਾਨ, ਭਾਜਪਾ ਨੇ ਕੀਤੀ ਤਿੱਖੀ ਨਿੰਦਾ

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਨੇ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਭਾਜਪਾ ਵਲੋਂ ਇਸ ਘਟਨਾ ਦੀ ਜਾਂਚ ਅਤੇ ਪੜਤਾਲ ਲਈ ਛੇ ਮੈਂਬਰੀ ਵਫ਼ਦ ਦਾ ਗਠਨ ਕੀਤਾ ਗਿਆ ਹੈ। ਇਹ ਵਫ਼ਦ ਮੌਕੇ ‘ਤੇ ਜਾ ਕੇ ਵਿਸਤ੍ਰਿਤ ਰਿਪੋਰਟ ਤਿਆਰ ਕਰਕੇ ਭਾਜਪਾ ਲੀਡਰਸ਼ਿਪ ਨੂੰ ਸੌਂਪੇਗਾ। ਭਾਜਪਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਸਮਾਜਿਕ ਸਦਭਾਵਨਾ ਖ਼ਤਮ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ, ਇਸ ਲਈ ਕਾਨੂੰਨੀ ਕਾਰਵਾਈ ਤੁਰੰਤ ਹੋਣੀ ਚਾਹੀਦੀ ਹੈ।

ਭਾਜਪਾ ਆਗੂਆਂ ਨੇ ਸਥਾਨਕ ਪ੍ਰਸ਼ਾਸਨ ਤੇ ਪੁਲਿਸ ਤੋਂ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ, ਤਾਂ ਜੋ ਭਵਿੱਖ ਵਿੱਚ ਐਸੀ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੰਬੇਡਕਰ ਜੀ ਦੇ ਸੰਵਿਧਾਨ ਨੇ ਹਰ ਭਾਰਤੀ ਨੂੰ ਸਨਮਾਨ ਅਤੇ ਸਮਾਨਤਾ ਦਾ ਹੱਕ ਦਿੱਤਾ ਹੈ, ਅਤੇ ਉਨ੍ਹਾਂ ਦੀ ਮੂਰਤੀ ਨਾਲ ਛੇੜਛਾੜ ਸਮਾਜਕ ਏਕਤਾ 'ਤੇ ਹਮਲਾ ਹੈ।

ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

#AmbedkarStatue #AmritsarIncident #BJP #JusticeForAmbedkar #IndianPolitics #SocialHarmony #CrimeNews #PunjabPolice #BreakingNews