ਸੇਂਟ ਮੈਰੀ ਸਕੂਲ ਦੇ ਸਮਾਗਮ ’ਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ

ਸੇਂਟ ਮੈਰੀ ਸਕੂਲ ਦੇ ਸਮਾਗਮ ’ਚ ਕੈਬਨਿਟ ਮੰਤਰੀ ਨੇ ਕੀਤੀ ਸ਼ਿਰਕਤ

ਪਠਾਨਕੋਟ : ਸੇਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਸਕੂਲ ਪ੍ਰਬੰਧਨ ਕਮੇਟੀ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਅਤੇ ਪੰਜਾਬੀ ਸੱਭਿਆਚਾਰਕ ਪ੍ਰੋਗਰਾਮ ਦੇ ਨਾਲ ਕੈਬਨਿਟ ਮੰਤਰੀ ਪੰਜਾਬ ਦਾ ਸਮਾਗਮ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੇਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ ਸੁਜਾਨਪੁਰ ਵੱਲੋਂ ਬਹੁਤ ਹੀ ਆਧੁਨਿਕ ਪ੍ਰਣਾਲੀ ਦੇ ਨਾਲ ਬੱਚਿਆਂ ਨੂੰ ਸਿੱਖਿਅਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਬਹੁਤ ਵਧੀਆ ਪੇਸ਼ਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵੀ ਇੱਕ ਮੁੱਖ ਉਦੇਸ਼ ਹੈ ਕਿ ਸੂਬੇ ਦੇ ਹਰ ਨਾਗਰਿਕ ਤਕ ਵਧੀਆ ਸਿਹਤ ਸੇਵਾਵਾਂ ਅਤੇ ਵਿਦਿਆਰਥੀਆਂ ਦੇ ਭਵਿੱਖ ਲਈ ਗੁਣਵੱਤਾ ਵਾਲੀ ਬੁਨਿਆਦੀ ਸਿੱਖਿਆ ਦੇਣਾ। ਇਸੇ ਤਰ੍ਹਾਂ ਅਜਿਹੇ ਸਕੂਲ ਵੀ ਵਿਦਿਆਰਥੀਆਂ ਨੂੰ ਬੁਨਿਆਦੀ ਸਿੱਖਿਆ ਦੇ ਕੇ ਪੰਜਾਬ ਸਰਕਾਰ ਦਾ ਉਦੇ•ਸ਼ ਪੂਰਾ ਕਰਨ ਵਿੱਚ ਸਹਾਇਕ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿੱਚ ਅਤੇ ਖੇਡਾਂ ਦੇ ਖੇਤਰ ਵਿੱਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਨ ਕਮੇਟੀ ਵੱਲੋਂ ਮੁੱਖ ਮਹਿਮਾਨ ਨੂੰ ਯਾਦਗਾਰ ਚਿੰਨ੍ਹ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।