2 ਦਸੰਬਰ ਵਾਲੇ ਹੁਕਮਨਾਮੇ ਦੀ ਉਲੰਘਣਾ ਕਰ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ: ਗੁਰਪ੍ਰਤਾਪ ਸਿੰਘ ਵਡਾਲਾ
- ਪੰਜਾਬ
- 04 Feb,2025

ਪਟਿਆਲਾ: 7 ਮੈਂਬਰੀ ਕਮੇਟੀ ਨੂੰ ਲੈ ਕੇ ਪਟਿਆਲਾ ਵਿਖੇ ਮੀਟਿੰਗ ਹੋਈ। ਮੀਟਿੰਗ ਤੋਂ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਸਪੱਸ਼ਟ ਤੌਰ ਉੱਤੇ ਸਾਰੇ ਸਹਿਮਤ ਸਨ ਕਿ 7 ਮੈਂਬਰੀ ਕਮੇਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਿਰਦੇਸ਼ ਦਿੱਤੇ ਸਨ ਅਕਾਲੀ ਦਲ ਦੀ ਭਰਤੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਹੁਕਮਨਾਮਾ ਲਾਗੂ ਨਹੀਂ ਹੋਇਆ ਸਗੋਂ ਉਲੰਘਣਾ ਹੋਈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ 2 ਦਸੰਬਰ ਵਾਲੇ ਹੁਕਮਨਾਮੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਅਕਾਲੀ ਦਲ ਦੀ ਭਰਤੀ ਹੁਕਮਨਾਮੇ ਅਨੁਸਾਰ ਹੀ ਹੋਣੀ ਚਾਹੀਦੀ ਹੈ।
ਵਡਾਲਾ ਨੇ ਕਿਹਾ ਹੈ ਕਿ ਅਗਲੀ ਮੀਟਿੰਗ 11 ਫਰਵਰੀ ਨੂੰ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਪੰਥ ਨੂੰ ਇਕੱਠੇ ਹੋ ਕੇ ਸਹੀ ਭਰਤੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪਾਲਣਾ ਕਰਨੀ ਚਾਹੀਦੀ ਹੈ।
Posted By:

Leave a Reply