Daily Suraj

ਪੰਜਾਬੀ

ਮੁਨੱਵਰ ਰਾਣਾ ਖ਼ਿਲਾਫ਼ ਨਫ਼ਰਤ ਫੈਲਾਉਣ ਦੇ ਦੋਸ਼ ਹੇਠ ਕੇਸ ਦਰਜ

02 Nov, 2020 05:30 AM

ਲਖਨਊ, 2 ਨਵੰਬਰ -ਸ਼ਾਇਰ ਮੁਨੱਵਰ ਰਾਣਾ ਖ਼ਿਲਾਫ਼ ਹਜ਼ਰਤਗੰਜ ਕੋਤਵਾਲੀ ’ਚ ਕਥਿਤ ਤੌਰ ’ਤੇ ਧਾਰਮਿਕ ਆਧਾਰ ’ਤੇ ਭਾਈਚਾਰਿਆਂ ਵਿਚਾਲੇ ਦੁਸ਼ਮਣੀ ਨੂੰ ਉਤਸ਼ਾਹ ਦੇਣ ਦੇ ਦੋਸ਼ ਹੇਠ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਮੁਨੱਵਰ ਰਾਣਾ ਨੇ ਫਰਾਂਸ ’ਚ ਇੱਕ ਮੈਗਜ਼ੀਨ ’ਚ ਪ੍ਰਕਾਸ਼ਿਤ ਕਾਰਟੂਨ ਤੇ ਇੱਕ ਵਿਅਕਤੀ ਦੀ ਹੱਤਿਆ ਦੇ ਮਾਮਲੇ ’ਚ ਇੱਕ ਨਿਊਜ਼ ਚੈਨਲ ਨੂੰ ਇੰਟਰਵਿਊ ਦਿੱਤੀ ਸੀ ਜਿਸ ’ਚ ਉਨ੍ਹਾਂ ਦਾ ਬਿਆਨ ਕਥਿਤ ਤੌਰ ’ਤੇ ਵੱਖ ਵੱਖ ਭਾਈਚਾਰਿਆਂ ਵਿਚਾਲੇ ਨਫ਼ਰਤ ਫੈਲਾਉਣ ਵਾਲਾ ਤੇ ਸਮਾਜਿਕ ਸ਼ਾਂਤੀ ਭੰਗ ਕਰਨ ਵਾਲਾ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਇੰਟਰਵਿਊ ਦਾ ਨੋਟਿਸ ਲੈਂਦਿਆਂ ਐਫਆਈਆਰ ਦਰਜ ਕਰ ਲਈ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Latest News