ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਹੈਂਡਲਰ ਅਨਮੋਲ ਬਿਸ਼ਨੋਈ ’ਤੇ 10 ਲੱਖ ਰੁਪਏ ਇਨਾਮ ਦਾ ਐਲਾਨ
- ਰਾਜਨੀਤੀ
- 25 Oct,2024

ਨਵੀਂ ਦਿੱਲੀ, 25 ਅਕਤੂਬਰ- ਭਾਰਤ ਦੀ ਰਾਸ਼ਟਰੀ ਸੁਰੱਖਿਆ ਜਾਂਚ ਏਜੰਸੀ (ਐਨ.ਆਈ.ਏ.) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਹੈਂਡਲਰ ਅਨਮੋਲ ਬਿਸ਼ਨੋਈ ’ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਬਾਬਾ ਸਿੱਦੀਕੀ ਕਤਲ ਕੇਸ ਵਿਚ ਅਨਮੋਲ ਦੀ ਭੂਮਿਕਾ ਸਾਹਮਣੇ ਆਉਣ ਤੋਂ ਬਾਅਦ ਭਾਰਤ ਦੀ ਸੁਰੱਖਿਆ ਏਜੰਸੀ ਨੇ ਇਹ ਫ਼ੈਸਲਾ ਲਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਵਲੋਂ ਸ਼ੂਟਰਾਂ ਤੋਂ ਪੁੱਛਗਿੱਛ ਦੌਰਾਨ ਇਸ ਕਤਲ ਕੇਸ ਵਿਚ ਅਨਮੋਲ ਦਾ ਨਾਂਅ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਹੁਣ ਐਨ.ਆਈ.ਏ. ਨੇ ਇਨਾਮ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਅਨਮੋਲ ਬਿਸ਼ਨੋਈ ਸਾਲ 2022 ਵਿਚ ਦਰਜ ਦੋ ਮਾਮਲਿਆਂ ਵਿਚ ਲੋੜੀਂਦਾ ਹੈ। ਇਸ ਸੰਬੰਧੀ ਇਹ ਕਾਰਵਾਈ ਕੀਤੀ ਗਈ ਹੈ। ਦੱਸ ਦੇਈਏ ਕਿ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਤੋਂ ਬਾਅਦ ਆਏ ਲਾਰੈਂਸ ਗੈਂਗ ਦੇ ਗੁਰਗਿਆਂ ਨੇ ਹਾਲ ਹੀ ’ਚ ਉਨ੍ਹਾਂ ਦੇ ਘਰ ’ਤੇ ਵੀ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ’ਚ ਅਨਮੋਲ ਦਾ ਨਾਂਅ ਵੀ ਸਾਹਮਣੇ ਆਇਆ ਸੀ। ਇਸ ਸੰਬੰਧੀ ਮੁੰਬਈ ਪੁਲਿਸ ਨੇ ਪਹਿਲਾਂ ਹੀ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੋਇਆ ਹੈ ਅਤੇ ਹੁਣ ਐਨ.ਆਈ.ਏ. ਨੇ ਵੀ ਕਾਰਵਾਈ ਕਰਦਿਆਂ 10 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿਚ ਅਨਮੋਲ ਬਿਸ਼ਨੋਈ ਦਾ ਨਾਂਅ ਵੀ ਸਾਹਮਣੇ ਆਇਆ ਸੀ।
Posted By:

Leave a Reply