Daily Suraj

ਪੰਜਾਬੀ

ਬਿਨਾਂ ਲਾਇਸੈਂਸ ਤੋਂ ਪਟਾਕੇ ਸਟੌਰ ਕਰਨ ਵਾਲਾ ਕਾਬੂ, ਧਾਰਾ 188 ਅਧੀਨ ਦਰਜ਼ ਕੀਤਾ ਗਿਆ ਪਰਚਾ

05 Nov, 2020 05:30 AM

ਫ਼ਤਹਿਗੜ੍ਹ ਸਾਹਿਬ, 5 ਨਵੰਬਰ (ਮੁਖਤਿਆਰ ਸਿੰਘ)ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਵੱਲੋਂ ਧਾਰਾ 144 ਅਧੀਨ ਅਣਅਧਿਕਾਰਤ ਤੌਰ 'ਤੇ ਪਟਾਕੇ ਸਟੋਰ ਕਰਨ ਅਤੇ ਵੇਚਣ 'ਤੇ ਲਗਾਈ ਪਾਬੰਦੀ ਨੂੰ ਜ਼ਿਲ੍ਹੇ ਵਿੱਚ ਸਖਤੀ ਨਾਲ ਲਾਗੂ ਕਰਨ ਹਿੱਤ ਜ਼ਿਲ੍ਹਾ ਪੁਲਿਸ ਨੇ ਇੱਕ ਵਿਅਕਤੀ ਵੱਲੋਂ ਅਣਅਧਿਕਾਰਤ ਤੌਰ 'ਤੇ ਸਟੋਰ ਕੀਤੇ ਪਟਾਕੇ ਬਰਾਮਦ ਕੀਤੇ ਹਨ । ਇਸ ਸਬੰਧੀ ਗੱਲਬਾਤ ਕਰਦਿਆਂ ਜਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਮੇਸ਼ ਕੁਮਾਰ ਉਰਫ ਮੇਸ਼ੀ ਪੁੱਤਰ ਕ੍ਰਿਸ਼ਨ ਲਾਲ ਵਾਸੀ ਮਕਾਨ ਨੰ: 294, ਗਲੀ ਨੰ: 6, ਤ੍ਰਿਪੜੀ ਟਾਊਨ ਪਟਿਆਲਾ ਨੇ ਅਣਅਧਿਕਾਰਤ ਤੌਰ 'ਤੇ ਪਿੰਡ ਰੁੜਕੀ ਵਿਖੇ ਵੱਡੀ ਮਾਤਰਾ ਵਿੱਚ ਪਟਾਕੇ ਸਟੋਰ ਕੀਤੇ ਹੋਏ ਹਨ। ਜਿਸ 'ਤੇ ਪੁਲਿਸ ਨੇ ਫੌਰੀ ਕਾਰਵਾਈ ਕਰਦੇ ਹੋਏ ਅਣਅਧਿਕਾਰਤ ਢੰਗ ਨਾਲ ਸਟੋਰ ਕੀਤੇ ਪਟਾਕਿਆਂ ਸਮੇਤ ਕਥਿਤ ਦੋਸ਼ੀ ਰਮੇਸ਼ ਕੁਮਾਰ ਨੂੰ ਕਾਬੂ ਕੀਤਾ ਅਤੇ ਸਬੰਧਤ ਵਿਅਕਤੀ ਵਿਰੁੱਧ ਧਾਰਾ 188 ਅਧੀਨ ਮੁਕੱਦਮਾ ਨੰ: 103 ਦਰਜ਼ ਕੀਤਾ ਗਿਆ ਹੈ।

Posted By: Daily Suraj Bureau

Latest News