Daily Suraj

ਪੰਜਾਬੀ

ਪਰਾਲੀ ਦੇ ਧੂੰਏ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਮਹਿਲਾ ਦੀ ਮੌਤ, 2 ਜ਼ਖਮੀ

05 Nov, 2019 05:30 AM

ਸਮਾਣਾ: ਪੰਜਾਬ ‘ਚ ਤੇਜ਼ ਰਫ਼ਤਾਰ ਦਾ ਕਹਿਰ ਲਗਾਤਾਰ ਜਾਰੀ ਹੈ। ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਇਸ ਦਾ ਦੂਜਾ ਕਾਰਨ ਪਰਾਲੀ ਦਾ ਧੂਆਂ ਵੀ ਹੈ। ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਹੀ ਲੋਕ ਮੌਤ ਨੂੰ ਗਲੇ ਲਗਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਸਮਾਣਾ ‘ਚ ਵਾਪਰਿਆ ਹੈ। ਜਿਥੇ ਸੜਕ ਹਾਦਸੇ ‘ਚ 1 ਮਹਿਲਾ ਦੀ ਮੌਤ ਹੋ ਗਈ ਜਦਕਿ 2 ਹੋਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਮਾਣਾ ਦੇ ਸਰਕਾਰੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਪਰਾਲੀ ਦੇ ਧੂੰਏ ਕਾਰਨ ਵਾਪਰਿਆ ਤੇ ਮੋਟਰਸਾਈਕਲ ਅਤੇ ਰੇਹੜੀ ਵਿਚਕਾਰ ਭਿਆਨਕ ਟੱਕਰ ਹੋ ਗਈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Latest News