Daily Suraj

ਪੰਜਾਬੀ

ਮੋਗਾ ’ਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ

05 Dec, 2024 05:30 AM

ਮੋਗਾ : ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਮੋਗਾ ਵਿਚ ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮਨਾਇਆ ਗਿਆ। ਇਸ ਸਮੇਂ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਤਰਫ਼ੋਂ ਰਿਟ. ਕਰਨਲ ਲੈਫਟੀਨੈਂਟ ਡਾ. ਸੁਖਮੀਤ ਮਿਨਹਾਂਸ ਵੱਲੋਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਸੀਨੇ 'ਤੇ ਝੰਡਾ ਲਗਾਉਣ ਦੀ ਰਸਮ ਅਦਾ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਲਗਭਗ 26 ਨਾਨ ਪੈਨਸ਼ਨਰ/ਸਾਬਕਾ ਸੈਨਿਕ ਅਤੇ ਵਿਧਵਾਵਾਂ ਨੂੰ 20-20 ਹਜ਼ਾਰ ਦੇ ਚੈੱਕ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਹਥਿਆਰਬੰਦ ਸੈਨਾ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱਚ ਤਾਜ਼ਾ ਕਰਦਾ ਹੈ, ਜਿੰਨ੍ਹਾਂ ਨੇ ਆਪਣਾ ਅੱਜ ਸਾਡੇ ਸਭਨਾਂ ਦੇ ਕੱਲ੍ਹ ਵਾਸਤੇ ਕੁਰਬਾਨ ਕੀਤਾ ।ਇਸ ਦਿਨ ਸੁਰੱਖਿਆ ਸੈਨਾਵਾਂ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ।

Latest News