ਡੀਏਵੀ ਐਡਵਰਡ ਗੰਜ ਪਬਲਿਕ ਸਕੂਲ ਮਲੋਟ ’ਚ ਗੁਡ ਲਕ ਪਾਰਟੀ ਕਰਵਾਈ

ਡੀਏਵੀ ਐਡਵਰਡ ਗੰਜ ਪਬਲਿਕ ਸਕੂਲ ਮਲੋਟ ’ਚ ਗੁਡ ਲਕ ਪਾਰਟੀ ਕਰਵਾਈ

ਸ੍ਰੀ ਮੁਕਤਸਰ ਸਾਹਿਬ : ਡੀਏਵੀ ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵੱਲੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਇੱਕ ਗੁੱਡ ਲਕ ਪਾਰਟੀ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦੀ ਅਗਵਾਈ ਸਕੂਲ ਪ੍ਰਿੰਸੀਪਲ ਸ੍ਰੀਮਤੀ ਸੰਧਿਆ ਬਾਠਲਾ ਨੇ ਕੀਤੀ। ਵਿਦਿਆਰਥੀਆਂ ਦਾ ਸਭ ਤੋਂ ਪਹਿਲਾਂ ਗੁੱਡ ਲੱਕ ਪਾਰਟੀ ਪ੍ਰੋਗਰਾਮ ’ਚ ਸਵਾਗਤ ਕੀਤਾ ਗਿਆ। ਉਪਰੰਤ ਵਿਦਿਆਰਥੀਆਂ ਨੇ ਪ੍ਰਿੰਸੀਪਲ ਮੈਡਮ ਸੰਧਿਆ ਬਠਲਾ ਅਤੇ ਸਮੂਹ ਵਿਸ਼ਾ ਅਧਿਆਪਕਾਂ ਨੂੰ ਕਾਰਡ ਦੇ ਕੇ ਜੀ ਆਇਆਂ ਕਿਹਾ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।

ਇਸ ਮੌਕੇ ਵਿਦਿਆਰਥੀਆਂ ਲਈ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ, ਡਾਂਸ ਅਤੇ ਗਾਇਕੀ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ, ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਸੰਧਿਆ ਬਠਲਾ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਤੁਹਾਡੀ 10ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਲਈ ਸਾਰੇ ਵਿਦਿਆਰਥੀਆਂ ਨੂੰ ਤਨਦੇਹੀ ਨਾਲ ਮਿਹਨਤ ਕਰਨੀ ਚਾਹੀਦੀ ਹੈ।

ਪੜ੍ਹਾਈ ਲਈ ਸਮਾਂ ਚੰਗੀ ਤਰ੍ਹਾਂ ਤਹਿ ਕਰੋ। ਜੇਕਰ ਕਿਸੇ ਵੀ ਬੱਚੇ ਨੂੰ ਕਿਸੇ ਵੀ ਵਿਸ਼ੇ ’ਚ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੇ ਵਿਸ਼ਾ ਅਧਿਆਪਕ ਨਾਲ ਗੱਲ ਕਰਕੇ ਉਸ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਵਾ ਸਕਦਾ ਹੈ। ਸਮੇਂ ਅਨੁਸਾਰ ਅਧਿਐਨ ਕਰੋ, ਚੰਗਾ ਸਿਹਤਮੰਦ ਭੋਜਨ ਖਾਓ ਅਤੇ ਤਣਾਅ ਮੁਕਤ ਰਹੋ। ਇਸ ਮੌਕੇ 9ਵੀਂ ਅਤੇ 10ਵੀਂ ਜਮਾਤ ਦੇ ਸਮੂਹ ਵਿਦਿਆਰਥੀ ਅਤੇ ਸਮੂਹ ਸਟਾਫ਼ ਹਾਜ਼ਰ ਸੀ।