Daily Suraj

ਪੰਜਾਬੀ

ਬਸੰਤ ਮੇਲੇ ਦੇ ਨਾਕਆਊਟ ਮੁਕਾਬਲਿਆਂ ਦੀ ਹੋਈ ਸ਼ੁਰੂਆਤ

22 Jan, 2025 05:30 AM

ਬਟਾਲਾ : ਵਿਕਰਮਜੀਤ ਸਿੰਘ ਐੱਸਡੀਐੱਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਸਬੰਧੀ ਦੂਜੀ ਰਿਹਰਸਲ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਤਹਿਸੀਲਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ’ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕੀਤੀ ਗਈ ਹੈ ਅਤੇ ਸਬੰਧਿਤ ਸਕੂਲਾਂ ਦੇ ਇੰਚਾਰਜਾਂ ਨੂੰ ਹੋਰ ਸਖ਼ਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਕਿਹਾ ਗਿਆ ਹੈ। ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਅਚਾਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿੱਚ ਬੱਚਿਆਂ ਵਲੋਂ ਦੇਸ਼ ਭਗਤੀ ’ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਗਰੁੱਪ ਗੀਤ, ਕਵੀਸ਼ਰੀ, ਯੋਗਾ, ਗਿੱਧਾ ਤੇ ਭੰਗੜਾ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। ਇਸ ਮੌਕੇ ਹਰਜਿੰਦਰ ਸਿੰਘ ਕਲਸੀ ਡੀਪੀਆਰਓ, ਸ਼ਸ਼ੀ ਭੂਸ਼ਨ ਵਰਮਾ ਐੱਮਡੀਐੱਫਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਡਾ. ਸਤਿੰਦਰਜੀਤ ਕੌਰ, ਅਧਿਆਪਕਾ ਕਮਲਜੀਤ ਕੋਰ ਅਤੇ ਵੱਖ-ਵੱਖ ਸਕੂਲਾਂ ਦੇ ਨੁਮਾਇੰਦੇ ਮੋਜੂਦ ਸਨ।

Posted By: Daily Suraj Bureau

Latest News