ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਹਿਲ ਮੋਗਾ ਕਾਨਫਰੰਸ ’ਚ ਪੁੱਜੇ

ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਮਹਿਲ ਮੋਗਾ ਕਾਨਫਰੰਸ ’ਚ ਪੁੱਜੇ

ਅਲਗੋਂ ਕੋਠੀ : ਸ਼ੰਭੂ ਖਨੌਰੀ ਬਾਰਡਰ ਉੱਪਰ ਕਿਸਾਨ ਮੰਗਾਂ ਨੂੰ ਲੈ ਕੇ ਮੋਰਚੇ ਚੱਲ ਰਹੇ ਹਨ ਅਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਰੱਖਣ ਤੇ ਉਨ੍ਹਾਂ ਦੀ ਸਿਹਤ ਦੀ ਸਲਾਮਤੀ ਲਈ ਸੰਯੁਕਤ ਮੋਰਚੇ ਦੇ ਫੈਸਲੇ ’ਤੇ ਅੱਜ ਮੋਗੇ ਦੀ ਅਨਾਜ ਮੰਡੀ ਵਿਚ ਵੱਡਾ ਇਕੱਠ ਹੋਇਆ। ਕਿਸਾਨ ਮਹਾਪੰਚਾਇਤ ਦੇ ਰੂਪ ਵਿਚ ਹੋਈ ਕਾਨਫਰੰਸ ਹੋਈ ਵਿਚ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਸਾਬਕਾ ਸਰਪੰਚ ਸੁਖਵਿੰਦਰ ਸਿੰਘ ਮਹਿਲ ਆਪਣੇ ਸਾਥੀਆਂ ਸਮੇਤ ਪਹੁੰਚੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਹਿਲ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਖੇਤੀ ਨੀਤੀ ਖਰੜੇ ਨੂੰ ਨਕਾਰਦਿਆਂ ਸਖਤ ਸ਼ਬਦਾਂ ਵਿਚ ਨਿਖੇਦੀ ਕੀਤੀ। ਉਨ੍ਹਾਂ ਚੇਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਨੂੰ ਲਾਗੂ ਕਰਨ ਲਈ ਕਦਮ ਚੁੱਕਿਆ ਤਾਂ ਇਸ ਦੇ ਵਿਰੋਧ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।