ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ

 ਫਗਵਾੜਾ : ਸਾਹਿਬੇ ਕਮਾਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਮੁਫਤ ਮੈਡੀਕਲ ਜਾਂਚ ਕੈਂਪ ਸ੍ਰੀ ਗੁਰੂ ਅਮਰਦਾਸ ਸੇਵਾ ਸੋਸਾਇਟੀ ਗੁਰਦੁਆਰਾ ਸੁਖਚੈਨ ਆਣਾ ਸਾਹਿਬ ਕਮਰਾ ਨੰਬਰ ਅੱਠ ਫਗਵਾੜਾ ਵਿਖੇ ਪ੍ਰਧਾਨ ਇੰਸਪੈਕਟਰ ਗੁਲਜਾਰ ਸਿੰਘ ਦੀ ਅਗਵਾਈ ਹੇਠ ਲਾਇਆ ਗਿਆ। ਜਿਸ ’ਚ ਡਾਕਟਰ ਰਮੇਸ਼ ਤੇ ਸਹਾਇਕ ਗੁਰਪ੍ਰੀਤ ਕੌਰ ਨੇ ਗੁਰੂ ਘਰ ਨਤਮਸਤਕ ਹੋਣ ਲਈ ਆਈ ਸੰਗਤ ਦੀ ਜਾਂਚ ਕੀਤੀ ਤੇ ਮੁਫ਼ਤ ਦਵਾਈਆਂ ਦਿੱਤੀਆਂ। ਇਸ ਮੌਕੇ 170 ਦੇ ਕਰੀਬ ਸੰਗਤਾਂ ਨੂੰ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੀ ਸਮਾਪਤੀ ਦੌਰਾਨ ਮੈਨੇਜਰ ਨਰਿੰਦਰ ਸਿੰਘ ਅਤੇ ਪ੍ਰਧਾਨ ਇੰਸਪੈਕਟਰ ਗੁਲਜਾਰ ਸਿੰਘ ਨੇ ਡਾਕਟਰਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੋਸਾਇਟੀ ਮੈਂਬਰ ਕੁਲਦੀਪ ਸਿੰਘ ਯੁਏਈ, ਗੁਰਵਿੰਦਰ ਸਿੰਘ ਹੈਡ ਗ੍ਰੰਥੀਮ ਬਲਵਿੰਦਰ ਸਿੰਘਮ ਕੁਲਦੀਪ ਸਿੰਘ ਦੀਪਾ ਆਦਿ ਹਾਜ਼ਰ ਸਨ।