ਸੁਖਜਿੰਦਰ ਰੰਧਾਵਾ ਨੇ ਸੁਣੀਆਂ ਹਲਕਾ ਡੇਰਾ ਬਾਬਾ ਨਾਨਕ ਦੇ ਵਸਨੀਕਾਂ ਦੀਆਂ ਮੁਸਕਲਾਂ

ਸੁਖਜਿੰਦਰ ਰੰਧਾਵਾ ਨੇ ਸੁਣੀਆਂ ਹਲਕਾ ਡੇਰਾ ਬਾਬਾ ਨਾਨਕ ਦੇ ਵਸਨੀਕਾਂ ਦੀਆਂ ਮੁਸਕਲਾਂ

ਡੇਰਾ ਬਾਬਾ ਨਾਨਕ,: ਅੱਜ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਗ੍ਰਹਿ ਨਿਵਾਸ ਪਿੰਡ  ਧਾਰੋਵਾਲੀ ਵਿਖੇ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਸਨੀਕਾਂ ਦੀਆਂ ਮੁਸਕਲਾਂ ਨੂੰ ਸੁਣਿਆ ਕੁਝ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਤੇ ਬਾਕੀਆਂ ਰਹਿੰਦੀਆਂ ਸ਼ਿਕਾਇਤਾਂ ਨੂੰ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆ ਕੇ ਜਲਦੀ ਤੋਂ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਸੰਸਦ  ਦਾ ਸਰਦ ਰੁੱਤ ਦਾ ਪਾਰਲੀਮੈਂਟ ਸੈਸ਼ਨ ਚਾਲੂ ਹੋਣ ਕਾਰਨ ਦਿੱਲੀ ਵਿਚ  ਮਸ਼ਰੂਫ ਹਨ ਉਹ ਆਪਣੇ ਕੀਮਤੀ ਰੁਝੇਵਿਆਂ ਵਿਚੋਂ ਸਮਾਂ ਕੱਢ ਕੇ ਆਪਣੇ ਵਰਕਰਾਂ ਦੀਆਂ ਦੁੱਖ  ਤਕਲੀਫਾਂ ਸੁਨਣ ਨੂੰ ਹਮੇਸ਼ਾ ਪਹਿਲ ਦਿੰਦੇ ਹਨ। ਅੱਜ  ਉਹਨਾਂ ਦੇ ਡੇਰਾ ਬਾਬਾ ਨਾਨਕ  ਦੌਰੇ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ  ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਭਾਰੀ ਗਿਣਤੀ ਵਿੱਚ  ਪੂਰੇ ਜੋਸ਼ੋ ਖਰੋਸ਼ ਨਾਲ ਪਹੁੰਚੇ ਹੋਏ ਸਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਆਏ ਹੋਏ ਵਸਨੀਕਾਂ ਨੂੰ ਦੱਸਿਆ ਕਿ ਉਹ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਬਾਰਡਰ ਬੈਲਟ ਤੇ ਵੱਸਦੇ ਲੋਕਾਂ ਦੀਆਂ ਮੰਗਾਂ ਅਤੇ ਮਸਲੇ ਪਹਿਲ ਦੇ ਆਧਾਰ ਤੇ ਲੋਕ ਸਭਾ ਵਿੱਚ ਉਠਾਉਂਦੇ ਰਹਿਣਗੇ ਖਾਸ ਤੌਰ ਤੇ ਧਾਰ ਬਲਾਕ ਦੇ ਲੋਕਾਂ ਲ‌ਈ ਸਾਫ ਸੁਥਰਾ ਪੀਣ ਵਾਲਾ ਪਾਣੀ, ਸੜਕਾਂ ਅਤੇ ਧਾਰ ਬਲਾਕ ਦੇ ਲੋਕਾਂ ਦੀ ਜੋ ਜ਼ਮੀਨ ਜੰਗਲਾਤ ਵਿਭਾਗ ਨੇ ਐਕਵਾਇਰ ਕੀਤੀ ਹੈ ਉਹ ਮਸਲੇ ਪੂਰੇ ਧੜੱਲੇ  ਨਾਲ  ਦੇਸ਼ ਦੀ ਸੰਸਦ ਵਿੱਚ ਉਠਾ ਕਿ ਉਹਨਾਂ ਦਾ ਠੋਸ ਹੱਲ ਕਰਨਗੇ। ਉਹਨਾਂ ਕਾਂਗਰਸੀ ਵਰਕਰਾਂ ਨੂੰ ਥਾਪੜਾ ਦਿੰਦੇ ਹੋਏ ਪੰਜਾਬ ਵਿੱਚ ਨਗਰ ਨਿਗਮ,ਨਗਰ ਕੌਂਸਲ ਅਤੇ 2027 ਵਿੱਚ ਹੋਣ ਵਾਲੀਆਂ ਚੋਣਾਂ ਲ‌ਈ ਹੁਣ ਤੋਂ ਹੀ  ਤਿਆਰ ਬਰ ਤਿਆਰ ਹੋਣ ਲ‌ਈ ਆਖਿਆ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਅਤੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਸਾਂਝੀ ਕੀਤੀ।