ਆਸਾਰਾਮ ਨੂੰ 11 ਸਾਲਾਂ 'ਚ ਪਹਿਲੀ ਵਾਰ ਮਿਲੀ ਜ਼ਮਾਨਤ, ਸੁਪਰੀਮ ਕੋਰਟ ਨੇ 31 ਮਾਰਚ ਤੱਕ ਦਿੱਤੀ ਜ਼ਮਾਨਤ
- ਰਾਜਨੀਤੀ
- 07 Jan,2025
ਨਵੀਂ ਦਿੱਲੀ--ਜੋਧਪੁਰ ਕੇਂਦਰੀ ਜੇਲ੍ਹ ਵਿੱਚ ਬਲਾਤਕਾਰ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ (83) ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਆਸਾਰਾਮ ਨੂੰ ਸੂਰਤ ਸਥਿਤ ਆਪਣੇ ਆਸ਼ਰਮ ਵਿੱਚ ਇੱਕ ਮਹਿਲਾ ਅਨੁਯਾਈ ਨਾਲ ਬਲਾਤਕਾਰ ਦੇ ਮਾਮਲੇ ਵਿੱਚ 31 ਮਾਰਚ ਤੱਕ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮੈਡੀਕਲ ਅਧਾਰ 'ਤੇ 31 ਮਾਰਚ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅੰਤਰਿਮ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਆਸਾਰਾਮ ਸਬੂਤਾਂ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਨਹੀਂ ਕਰੇਗਾ ਅਤੇ ਨਾ ਹੀ ਆਪਣੇ ਪੈਰੋਕਾਰਾਂ ਨਾਲ ਮੁਲਾਕਾਤ ਕਰੇਗਾ।
ਆਸਾਰਾਮ ਨੂੰ 2013 'ਚ ਆਪਣੇ ਜੋਧਪੁਰ ਆਸ਼ਰਮ 'ਚ 16 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਦਾ ਦੋਸ਼ੀ ਠਹਿਰਾਇਆ ਗਿਆ ਸੀ। 2018 ਵਿਚ, ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਪਹਿਲਾਂ ਆਸਾਰਾਮ ਨੇ ਸਿਹਤ ਦੇ ਆਧਾਰ 'ਤੇ ਸਜ਼ਾ ਨੂੰ ਮੁਅੱਤਲ ਕਰਨ ਲਈ ਕਈ ਵਾਰ ਪਟੀਸ਼ਨ ਦਾਇਰ ਕੀਤੀ ਸੀ, ਪਰ ਇਸ ਪਟੀਸ਼ਨ ਨੂੰ ਪਹਿਲਾਂ ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਸਿਖਰਲੀ ਅਦਾਲਤ ਨੇ ਗਾਂਧੀਨਗਰ ਅਦਾਲਤ ਵਲੋਂ ਸੁਣਾਈ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਆਸਾਰਾਮ ਦੀ ਪਟੀਸ਼ਨ 'ਤੇ 2023 ਵਿਚ ਗੁਜਰਾਤ ਸਰਕਾਰ ਤੋਂ ਜਵਾਬ ਮੰਗਿਆ ਸੀ। ਆਸਾਰਾਮ ਇਸ ਸਮੇਂ ਜਬਰ ਜਨਾਹ ਦੇ ਇਕ ਹੋਰ ਮਾਮਲੇ ਵਿਚ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿਚ ਬੰਦ ਹੈ।
Posted By:

Leave a Reply