Daily Suraj

ਪੰਜਾਬੀ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਆਪ੍ਰੇਰਸ਼ ਸੰਪਰਕ ਮੁਹਿੰਮ ਜਾਰੀ : ਅਮਨੀਤ ਕੌਂਡਲ

03 Feb, 2025 05:30 AM

ਬਠਿੰਡਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਅਧੀਨ ਮਹੀਨਾਵਾਰ ਓਪਰੇਸ਼ਨ ਸੰਪਰਕ ਮੁਹਿੰਮ ਤਹਿਤ ਬਠਿੰਡਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਹ ਜਾਣਕਾਰੀ ਬਠਿੰਡਾ ਦੇ ਐੱਸਐੱਸਪੀ ਅਮਨੀਤ ਕੌਂਡਲ ਨੇ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਸਬੰਧੀ ਪੰਜਾਬ ਸਰਕਾਰ ਵੱਲੋਂ ਸੈਲਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਵਟਸਐਪ ਚੈਟਬਾਟ ਨੰਬਰ 97791-00200 ਜਾਰੀ ਕੀਤਾ ਗਿਆ ਹੈ, ਜਿਸ ’ਤੇ ਜਦੋਂ ਵੀ ਨਸ਼ਿਆਂ ਖਿਲਾਫ ਕੋਈ ਸ਼ਿਕਾਇਤ ਪ੍ਰਾਪਤ ਹੁੰਦੀ ਹੈ ਤਾਂ ਉਸ ’ਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਂਦੀ ਹੈ।

ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿਚ ਮੀਟਿੰਗਾਂ ਕਰਕੇ ਨੌਜਵਾਨ ਵਰਗ ਅਤੇ ਨਸ਼ੇ ਤੋਂ ਪੀੜਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲਗਾਤਾਰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਨਵਰੀ 2025 ਦੌਰਾਨ ਬਠਿੰਡਾ ਪੁਲਿਸ ਵੱਲੋਂ ਓਪਰੇਸ਼ਨ ਸੰਪਰਕ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਕੁੱਲ 61 ਮੀਟਿੰਗਾਂ ਕੀਤੀਆਂ ਗਈਆਂ ਅਤੇ ਇਸ ਤੋਂ ਇਲਾਵਾ ਸਾਂਝ ਕੇਂਦਰ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੂਲਾਂ ਤੇ ਉੱਚ ਵਿੱਦਿਅਕ ਅਦਾਰਿਆਂ ’ਚ 26 ਸੈਮੀਨਾਰ ਲਗਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਪਬਲਿਕ ਸਥਾਨਾਂ ’ਤੇ ਨਸ਼ਿਆਂ ਸਬੰਧੀ 600 ਦੇ ਲਗਭਗ ਪੋਸਟਰ/ਫਲੈਕਸਾਂ ਲਗਾਈਆਂ ਜਾ ਚੁੱਕੀਆਂ ਹਨ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਹੁਣ ਤਕ ਡਰੱਗ ਟਿਪਸ ਸਬੰਧੀ 53 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ’ਚੋ 51 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ ਅਤੇ 2 ਸ਼ਿਕਾਇਤਾਂ ਪ੍ਰਗਤੀ ਅਧੀਨ ਹਨ ਅਤੇ 1 ਸ਼ਿਕਾਇਤ’ਤੇ ਪੁਲਿਸ ਸਟੇਸ਼ਨ ਨਥਾਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ।

Posted By: Daily Suraj Bureau

Latest News