Daily Suraj

ਪੰਜਾਬੀ

ਪੰਜਾਬ ਦੇ ਕਈ ਇਲਾਕਿਆਂ ‘ਚ ਪੈ ਰਿਹੈ ਮੀਂਹ, ਮੁੜ ਵਧੀ ਠੰਡ

06 Jan, 2020 05:30 AM

ਜਲੰਧਰ: ਪੰਜਾਬ ‘ਚ ਇੱਕ ਵਾਰ ਫਿਰ ਤੋਂ ਮੌਸਮ ਨੇ ਕਰਵਟ ਲੈ ਲਈ ਹੈ। ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਹਲਕੀ ਬਾਰਿਸ਼ ਹੋ ਰਹੀ ਹੈ। ਪੰਜਾਬ ਦੇ ਲੁਧਿਆਣਾ, ਤਲਵੰਡੀ ਸਾਬੋ ,ਜਲੰਧਰ, ਸ੍ਰੀ ਅੰਮ੍ਰਿਤਸਰ ਸਾਹਿਬ, ਮੁਹਾਲੀ, ਗੁਰੂਹਰਸਹਾਏ, ਰੋਪੜ ‘ਚ ਬਾਰਿਸ਼ ਹੋ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ‘ਚ ਹਲਕੀ ਬੂੰਦਾਂ-ਬਾਂਦੀ ਦੇਖਣ ਨੂੰ ਮਿਲ ਰਹੀ ਹੈ। ਬਾਰਿਸ਼ ਕਾਰਨ ਠੰਡ ‘ਚ ਵਾਧਾ ਹੋ ਗਿਆ ਹੈ ਤੇ ਇੱਕ ਵਾਰ ਤੋਂ ਤਾਪਮਾਨ ‘ਚ ਵੱਡੀ ਗਿਰਾਵਟ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਜਿਥੇ ਬਾਰਿਸ਼ ਕਾਰਨ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲੀ ਹੈ, ਉਥੇ ਹੀ ਇਹ ਬਾਰਿਸ਼ ਫਸਲਾਂ ਲਈ ਕਾਫੀ ਲਾਹੇਵੰਦ ਦੱਸੀ ਜਾ ਰਹੀ ਹੈ। ਇਥੇ ਇਹ ਵੀ ਦੱਸਣਾ ਬੜਾ ਜ਼ਰੂਰੀ ਹੈ ਕਿ ਪਿਛਲੇ ਕਈ ਦਿਨਾਂ ਤੋਂ ਸੂਬੇ ਦੇ ਲੋਕਾਂ ਨੂੰ ਧੁੱਪ ਨਿਕਲਣ ਕਾਰਨ ਠੰਡ ਤੋਂ ਰਾਹਤ ਮਿਲੀ ਸੀ, ਪਰ ਹੁਣ ਇੱਕ ਵਾਰ ਫਿਰ ਤਾਪਮਾਨ ‘ਚ ਕਮੀ ਕਾਰਨ ਲੋਕਾਂ ਨੂੰ ਵਧੇਰੇ ਠੰਡ ਮਹਿਸੂਸ ਹੋਵੇਗੀ।

Posted By: Daily Suraj Bureau

Latest News

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਮੋਗਾ ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 16 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤੋਂ ਬਾਅਦ ਜ਼ਿਲ੍ਹਾ ਪੱਧਰੀ ਮੁਕਾਬਲੇ 25 ਤੋਂ 30 ਸਤੰਬਰ ਅਤੇ ਰਾਜ ਪੱਧਰੀ ਖੇਡ ਮੁਕਾਬਲੇ 10 ਅਕਤੂਬਰ ਤੋਂ 3 ਨਵੰਬਰ ਤੱਕ ਕਰਵਾਏ ਜਾਣਗੇ।

31 Aug, 2026 04:53 PM