ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਕਰਵਾਈ ਗਈ ਮਲਟੀਨੈਸ਼ਨਲ ਕੰਪਨੀ ਦੀ ਪੂਲ ਕੈਂਪਸ ਪਲੇਸਮੈਂਟ ਡਰਾਈਵ
- ਪੰਜਾਬ
- 31 Jan,2025

ਬਟਾਲਾ : ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਅਮਿਤ ਤਲਵਾਰ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ ਅਧੀਨ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੇ ਉਪਰਾਲਿਆਂ ਸਦਕਾ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਪਲੇਸਮੈਂਟ ਅਫ਼ਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਮਲਟੀਨੈਸ਼ਨਲ ਕੰਪਨੀ ਦੀ ਪੂਲ ਕੈਂਪਸ ਪਲੇਸਮੈਂਟ ਡਰਾਈਵ ਕਰਵਾਈ ਗਈ।
ਇਹ ਪਲੇਸਮੈਂਟ ਡਰਾਇਵ ਨਾਮੀ ਕੰਪਨੀ ਆਈਟੀਸੀ ਕਪੂਰਥਲਾ ਵਿੱਚ ਨੌਕਰੀ ਦੀ ਦੇਣ ਲਈ ਕੀਤੀ ਗਈ, ਜਿਸ ’ਚ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ, ਅੰਮ੍ਰਿਤਸਰ ਅਤੇ ਤਲਵਾੜਾ ਦੇ ਮਕੈਨੀਕਲ ਵਿਭਾਗ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਆਪਣੇ ਵਿਦਿਆਰਥੀਆਂ ਨੂੰ ਉਤਸਾਹਿਤ ਕਰਨ ਲਈ ਸਰਕਾਰੀ ਪੋਲੀਟੈਕਨਿਕ ਕਾਲਜ ਅੰਮ੍ਰਿਤਸਰ ਤੋਂ ਮੁਖੀ ਵਿਭਾਗ ਮਕੈਨੀਕਲ ਹਰਵਿੰਦਰ ਸਿੰਘ ਇਸ ਪਲੇਸਮੈਂਟ ਡਰਾਇਵ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਪਲੇਸਮੈਂਟ ਡਰਾਇਵ ਲਈ ਆਏ ਨੁਮਾਇੰਦਿਆਂ ਨੇ ਸ਼ਾਰਟਲਿਸਟ ਕੀਤੇ ਵਿਦਿਆਰਥੀਆਂ ਦੀ ਇੰਟਰਵਿਊ ਕੀਤੀ ਅਤੇ 05 ਵਿਦਿਆਰਥੀ ਨੌਕਰੀ ਲਈ ਕਰੀਬ 3.5 ਲੱਖ ਰੋਪਏ ਸਲਾਨਾ ਪੈਕੇਜ ’ਤੇ ਚੁਣੇ ਗਏ।
ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਦੱਸਿਆ ਕਿ ਮਈ 2025 ਵਿੱਚ ਡਿਪਲੋਮਾ ਪੂਰਾ ਕਰਨ ਵਾਲੇ ਇਨ੍ਹਾਂ 05 ਵਿਦਿਆਰਥੀਆਂ ਤੋਂ ਇਲਾਵਾ ਕੋਰਸ ਦੇ ਦੌਰਾਨ ਹੀ ਹੁਣ ਤੱਕ ਕੈਮੀਕਲ ਵਿਭਾਗ ਦੇ 07 ਵਿਦਿਆਰਥੀਆਂ ਨੂੰ ਨੈਕਟਰ ਲਾਈਫ ਸਾਇਂਸ ਵਿੱਚ ਨੌਕਰੀ ਮਿੱਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡਿਪਲੋਮਾ ਕਰਨ ਵਾਲੇ ਵਿਦਿਆਰਥੀਆਂ ਲਈ ਨਾਮੀ ਕੰਪਨੀ ਵਿੱਚ ਨੌਕਰੀ ਮਿਲਣਾ ਇਕ ਬਹੁਤ ਹੀ ਚੰਗੇ ਭਵਿੱਖ ਦੀ ਸ਼ੁਰੂਆਤ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਸ ਕਾਲਜ ਦੇ ਵਿਦਿਆਰਥੀਆਂ ਨੂੰ ਇਹ ਮੌਕਾ ਮਿਲਦਾ ਰਿਹਾ ਹੈ। ਉਹਨਾਂ ਇਹ ਵੀ ਦੱਸਿਆ ਕਿ ਹਰ ਸਾਲ ਡਪਲੋਮਾ ਪਾਸ ਕਰਨ ਵਾਲੇ 100% ਵਿਦਿਆਰਥੀਆਂ ਦੀ ਪਲੇਸਮੈਂਟ ਕਰਵਾਉਣ ਲਈ ਕਾਲਜ ਦਾ ਪਲੇਸਮੈਂਟ ਸੈਲ ਪੂਰੀ ਤਰ੍ਹਾਂ ਯਤਨਸ਼ੀਲ ਹੈ । ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। ਇਸ ਮੌਕੇ ਪੋਲੀਟੈਕਨਿਕ ਕਾਲਜ ਬਟਾਲਾ ਤੋਂ ਚੁਣੀ ਗਈ ਵਿਦਿਆਰਥਣ ਰੱਜੀ ਨੇ ਦੱਸਿਆ ਕਿ ਉਹ ਬਟਾਲਾ ਦੇ ਇੱਕ ਬਹੁਤ ਸਾਧਾਰਣ ਪਰਿਵਾਰ ਤੋਂ ਹੈ।
ਡਿਪਲੋਮਾ ਕਰਨ ਵੇਲੇ ਉਸਦਾ ਸੁਪਨਾ ਸੀ ਕਿ ਉਹ ਕਾਲਜ ਤੋਂ ਹੀ ਚੰਗੀ ਨੌਕਰੀ ਲਈ ਚੁਣੀ ਜਾਵੇ ਅਤੇ ਉਸਦਾ ਇਹ ਸੁਪਨਾ ਸੱਚ ਹੋ ਗਿਆ ਹੈ। ਇਸ ਮੌਕੇ ਬਾਕੀ ਚੁਣੇ ਗਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੇ ਵੀ ਆਪਣੀ ਖੁਸ਼ੀ ਦਾ ਪ੍ਰਗਵਟਾਵਾ ਕੀਤਾ ਅਤੇ ਕਾਲਜ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰਸੀਪਲ ਭੱਟੀ ਅਤੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਤੋਂ ਇਲਾਵਾ ਅਫ਼ਸਰ ਇੰਚ ਇਲੈਕਟ੍ਰੀਕਲ ਵਿਜੇ ਮਿਨਹਾਸ, ਅਫ਼ਸਰ ਇੰਚ ਸਿਵਲ ਸ਼ਿਵਰਾਜਨ ਪੁਰੀ, ਅਫਸਰ ਇੰਚ ਮਕੈਨੀਕਲ ਹਰਜਿੰਦਰ ਪਾਲ ਸਿੰਘ, ਅਫ਼ਸਰ ਇੰਚ ਕੈਮੀਕਲ ਰੇਖਾ ਅਤੇ ਅਫਸਰ ਇੰਚ ਈਸੀਈ ਜਗਦੀਪ ਸਿੰਘ ਵੀ ਮੌਜੂਦ ਸਨ।
Posted By:

Leave a Reply