ਮਾਤਾ ਗੁਜਰ ਕੌਰ ਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਾਤਾ ਗੁਜਰ ਕੌਰ ਤੇ ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਮਾਹਿਲਪੁਰ : ਗੁਰਦੁਆਰਾ ਸਾਹਿਬ ਸਿੰਘ ਸਭਾ ਖੈਰੜ ਰਾਵਲ ਬਸੀ ਦੀ ਪ੍ਰਬੰਧਕ ਕਮੇਟੀ ਵਲੋਂਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ। ਸਭ ਤੋਂ ਪਹਿਲਾ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਗੁਰਦੁਆਰਾ ਸਾਹਿਬ ਜੀ ਦੇ ਹੈਡ ਗ੍ਰੰਥੀ ਭਾਈ ਸਾਹਿਬ ਭਾਈ ਜੋਗਿੰਦਰ ਸਿੰਘ ਜੀ, ਭਾਈ ਮੰਗਲ ਸਿੰਘ ਸੋਢੀਆਂ ਵਾਲਿਆਂ ਦੇ ਜਥੇ ਅਤੇ ਹੋਰ ਰਾਗੀ, ਢਾਡੀ, ਕਥਾ ਵਾਚਕ, ਕੀਰਤਨੀ ਜਥਿਆਂ ਨੇ ਕਥਾ ਕੀਰਤਨ ਕਰਦਿਆਂ ਸੰਗਤਾਂ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਜੋੜਦੇ, ਅਮੀਰ ਖਾਲਸਾਈ ਪ੍ਰੰਪਰਾਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੁਖਦੇਵ ਸਿੰਘ, ਸਿਮਰਨਜੀਤ ਸਿੰਘ, ਤਰਨਵੀਰ ਸਿੰਘ, ਸਤਨਾਮ ਸਿੰਘ, ਇੰਦਰਦੀਪ ਸਿੰਘ , ਸੁਖਪ੍ਰੀਤ ਸਿੰਘ, ਬਰਿੰਦਰ ਸਿੰਘ ਬਿੰਦੂ, ਸੂਰਜ ਸਿੰਘ, ਕੁਲਵਰਨ ਸਿੰਘ ਗਿੱਲ, ਕੁਲਵੰਤ ਸਿੰਘ ਪ੍ਰਧਾਨ ਗੁਰੂ ਕੀ ਰਸੋਈ ਖੈਰੜ ਅੱਛਰਵਾਲ, ਮੱਖਣ ਸਿੰਘ, ਕਸ਼ਮੀਰ ਸਿੰਘ, ਰਾਮ ਸਿੰਘ, ਗੁਰਮੇਜ ਸਿੰਘ, ਕਮਲਜੀਤ ਸਿੰਘ, ਧਰਮਿੰਦਰ ਸਿੰਘ, ਜਸਪ੍ਰੀਤ ਸਿੰਘ, ਫੌਜ਼ੀ ਮੇਲਾ ਸਿੰਘ, ਬਲਵਿੰਦਰ ਸਿੰਘ, ਬਲਜਿੰਦਰ ਸਿੰਘ, ਜੋਗਾ ਸਿੰਘ, ਊਦੇ ਸਿੰਘ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ ਤੇ ਭਾਰੀ ਗਿਣਤੀ ’ਚ ਸੰਗਤਾਂ ਹਾਜਰ ਸਨ।