ਵਿਰਾਸਤੀ ਮਾਰਗ 'ਤੇ ਬੁੱਤਾਂ ਨਾਲ ਭੰਨਤੋੜ ਕਰਨ ਵਾਲਿਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ
ਅੰਮ੍ਰਿਤਸਰ, 15 ਜਨਵਰੀ - ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲੱਗੇ ਸਭਿਆਚਾਰਕ ਬੁੱਤਾਂ ਨਾਲ ਭੰਨਤੋੜ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ 8 ਨੌਜਵਾਨਾਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਤਾਬਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਇਕੱਠੇ ਹੋਏ ਇਨ੍ਹਾਂ ਨੌਜਵਾਨਾਂ ਵਿਰੁੱਧ ਧਾਰਾ 307, 295 ਏ ਸਣੇ ਹੋਰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਕੀਤਾ ਦਰਜ ਕੀਤਾ ਗਿਆ। ਪੁਲਿਸ ਦਾ ਕਹਿਣਾ ਭੰਨਤੋੜ ਕਰਨ ਵਾਲੇ ਸਿੱਖ ਨੌਜਵਾਨ ਪੁਲਿਸ ਨਾਲ ਹੱਥੋਪਾਈ ਵੀ ਹੋਏ ਅਤੇ ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ।
Posted By: Daily Suraj Bureau