Daily Suraj

ਪੰਜਾਬੀ

ਪੀਟੀਸੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ, ਪੰਜਾਬ ਸਰਕਾਰ ਨੇ ਰੋਕੀਆਂ ਤਨਖਾਹਾਂ ਰਿਲੀਜ਼ ਕਰਨ ਦਾ ਲਿਆ ਫੈਸਲਾ

09 Jan, 2020 05:30 AM

ਚੰਡੀਗੜ੍ਹ: ਪੀਟੀਸੀ ਨਿਊਜ਼ ਦੀ ਖ਼ਬਰ ਦਾ ਵੱਡਾ ਅਸਰ ਹੋਇਆ ਹੈ। ਦਰਅਸਲ, ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਰੋਕੀਆਂ ਤਨਖਾਹਾਂ ਰਿਲੀ਼ਜ ਕਰਨ ਦਾ ਫੈਸਲਾ ਲਿਆ ਹੈ।ਫਿਲਹਾਲ ਬਾਕੀ ਸਾਰੀਆਂ ਅਦਾਇਗੀਆਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ।ਤੁਹਾਨੂੰ ਦੱਸ ਦੇਈਏ ਕਿ ਪੀਟੀਸੀ ਨਿਊਜ਼ ਨੇ ਪ੍ਰਮੁੱਖਤਾ ਨਾਲ ਤਨਖਾਹਾਂ ਰੋਕੇ ਜਾਣ ਦਾ ਮੁੱਦਾ ਚੁੱਕਿਆ ਸੀ, ਜਿਸ ਤੋਂ ਬਾਅਦ ਅੱਜ ਸਰਕਾਰ ਨੇ ਇਹ ਫੈਸਲਾ ਲਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਤਨਖਾਹਾਂ ਰੋਕੀਆਂ ਗਈਆਂ ਸਨ।ਸੂਤਰਾਂ ਅਨੁਸਾਰ ਅੱਜ ਸਵੇਰੇ ਵਿੱਤ ਵਿਭਾਗ ਵੱਲੋਂ ਸੂਬੇ ਦੇ ਸਮੂਹ ਖ਼ਜ਼ਾਨਾ ਅਫਸਰਾਂ ਨੂੰ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਰੋਕੀਆਂ ਤਨਖਾਹਾਂ ਦੇ ਬਿੱਲ ਪਾਸ ਕਰਨ ਲਈ ਕਹਿ ਦਿੱਤਾ ਹੈ।

Posted By: Daily Suraj Bureau

Latest News