ਪੰਜਾਬ ਦੇ ਕਿਸਾਨਾਂ ਤੇ ਸਨਅਤਾਂ ਦਾ ਵਿਕਾਸ ਕਰਨ ਦਾ ਐਲਾਨ

ਲੁਧਿਆਣਾ,13 ਫਰਵਰੀ- ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੁਧਿਆਣਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਵਿਚ ਡਬਲ ਇੰਜਨ ਵਾਲੀ ਸਰਕਾਰ ਬਣਦੀ ਹੈ ਤਾਂ ਜਿੱਥੇ ਪੰਜਾਬ ਦੇ ਕਿਸਾਨਾਂ ਦਾ ਭਲਾ ਕੀਤਾ ਜਾਵੇਗਾ ਉੱਥੇ ਹੀ ਪੰਜਾਬ ਦਾ ਵਿਕਾਸ ਕਰਨ ਵਿਚ ਕੋਈ ਕਸਰ ਨਹੀ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਾਈਕਲ ਨੂੰ ਦੁਨੀਆਂ ਦੇ ਹਰ ਕੋਨੇ ਵਿਚ ਪਹੁੰਚਾ ਕੇ ਦਮ ਲਵਾਂਗੇ।