ਪੀਯੂਆਰਸੀ ਕਾਉਣੀ ਵਿਖ਼ੇ ਮਿਸ਼ਨ ਲਾਈਫ ਪਲੈਜ਼ ਮੌਕੇ ਜਾਗਰੂਕਤਾ ਰੈਲੀ ਕੱਢੀ

ਪੀਯੂਆਰਸੀ ਕਾਉਣੀ ਵਿਖ਼ੇ ਮਿਸ਼ਨ ਲਾਈਫ ਪਲੈਜ਼ ਮੌਕੇ ਜਾਗਰੂਕਤਾ ਰੈਲੀ ਕੱਢੀ

ਦੋਦਾ : ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ ਕਾਉਣੀ ਵਿਖੇ ਵਾਤਾਵਰਨ ਸਿੱਖਿਆ ਪ੍ਰੋਗਰਾਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ। ਇਹ ਪ੍ਰੋਗਰਾਮ ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ ਕਾਉਣੀ ਦੇ ਡਾਇਰੈਕਟਰ ਡਾ. ਰਜਨੀਸ਼ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਬੋਲਦਿਆਂ ਡਾ. ਰਜਨੀਸ਼ ਨੇ ਰੈਲੀ ’ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਪਿੰਡ ਦੇ ਲੋਕਾਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਨੇ ਰੈਲੀ ਦੌਰਾਨ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਜ਼ਿੰਦਗੀ ਪ੍ਰਤੀ ਸੰਜੀਦਗੀ ਅਪਨਾਉਣ ਦੀ ਗੱਲ ਆਖੀ। ਉਨ੍ਹਾਂ ਇਹ ਵਿਸ਼ਵਾਸ਼ ਦਵਾਇਆ ਕਿ ਭਵਿੱਖ ’ਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਣਗੇ ਤਾਂ ਜੋ ਸਮਾਜ ’ਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾ ਸਕੇ। ਇਹ ਪ੍ਰੋਗਰਾਮ ਚੰਗੇ ਜੀਵਨ ਦ੍ਰਿਸ਼ਟੀਕੋਣ ਨੂੰ ਅਪਨਾਉਣ ਲਈ ਕਰਵਾਇਆ ਗਿਆ ਅਤੇ ਇਸ ਸੁਨੇਹੇ ਨੂੰ ਪਿੰਡ ਦੇ ਲੋਕਾਂ ਤੱਕ ਪੁਹੰਚਾਉਣ ਲਈ ਰੈਲੀ ਕੱਢੀ ਗਈ। ਇਸ ਪ੍ਰੋਗਰਾਮ ਨੂੰ ਕਰਵਾਉਣ ਦਾ ਮੁੱਖ ਮਕਸਦ ਸਮਾਜ ਅਤੇ ਜ਼ਿੰਦਗੀ ਨੂੰ ਸਿਹਤਮੰਦ ਬਣਾਉਣਾ ਸੀ। ਇਸ ਪ੍ਰੋਗਰਾਮ ਦੇ ਕਨਵੀਨਰ ਡਾ.ਸੀਮਾ ਰਹੇ। ਇਸ ਪ੍ਰੋਗਰਾਮ ’ਚ ਲੱਗਪਗ 75 ਦੇ ਕਰੀਬ ਵਿਦਿਆਰਥੀਆਂ ਅਤੇ ਪਿੰਡ ਕਾਉਣੀ ਦੇ ਨਿਵਾਸੀਆਂ ਨੇ ਹਿੱਸਾ ਲਿਆ।