ਡੀਸੀ ਦਫ਼ਤਰ ਬਾਹਰ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਡੀਸੀ ਦਫ਼ਤਰ ਬਾਹਰ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਫ਼ਾਜ਼ਿਲਕਾ : ਸ਼ੰਭੂ ਬਾਰਡਰ ਅਤੇ ਖਨੋਰੀ ਬਾਰਡਰ ਤੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਕੇ ਸਰਕਾਰ ਖਿਲ਼ਾਫ ਆਪਣਾ ਗੁੱਸਾ ਜਹਿਰ ਕੀਤਾ ਗਿਆ। ਬਾਰਡਰ ਤੇ ਕਿਸਾਨਾਂ ਵਲੋਂ ਚੱਲ ਰਹੇ ਅੰਦੋਲਨ ਦੀਆਂ ਮੰਗਾਂ ਪੂਰੀ ਕਰਨ ਦੀ ਮੰਗ ਕੀਤੀ ਗਈ।ਭਾਕੀਯੂ ਕਾਦੀਆਂ ਤੋਂ ਪਹੁੰਚੇ ਕਿਸਾਨ ਨੇਤਾ ਹਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ, ਹਰਿਆਣਾ ਸਣੇ ਉੱਤਰ ਪ੍ਰਦੇਸ਼ ਖੇਤਰ ਵਿੱਚ ਕਿਸਾਨ ਧਰਨੇ ਅਤੇ ਪ੍ਰਦਰਸ਼ਨ ਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਿਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਲਏ ਗਏ ਸਨ।ਉਹਨਾਂ ਨੂੰ ਸਰਕਾਰ ਵਲੋਂ ਦੁਬਾਰਾ ਲਾਗੂ ਕੀਤੇ ਜਾ ਰਹੇ ਹਨ। ਜਿਸਨੂੰ ਕਿਸਾਨਾਂ ਨਾਲ ਧੱਕੇਸ਼ਾਹੀ ਦੇ ਤੌਰ ਤੇ ਦੇਖਿਆ ਜਾ ਰਿਹਾ ਹੈ। ਉਹਨਾਂ ਦਾ ਦਾਅਵਾ ਹੈ ਕਿ ਇਹ ਕਾਨੂੰਨ ਕਿਸਾਨਾਂ, ਸ਼ੇਲਰਾਂ ਅਤੇ ਦੁਕਾਨਦਾਰਾਂ ਦੇ ਖਿਲਾਫ ਹਨ। ਜਿਸਦਾ ਵਿਰੋਧ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਖੇਤੀਬਾੜੀ ਸੈਕਟਰ ਨੂੰ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ। ਜਦਕਿ ਕਿਸਾਨ ਸੜਕਾਂ ਤੇ ਉਤਰ ਕੇ ਆਪਣੀਆਂ ਹੱਕਾਂ ਦੀ ਮੰਗ ਲਈ ਪ੍ਰਦਰਸ਼ਨ ਕਰ ਰਹੇ ਹਨ। ਜਿਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਜੇ ਕਿਸਾਨ ਇਸ ਲਈ ਅੰਦੋਲਨ ਕਰ ਰਹੇ ਹਨ ਤਾਂ ਉਨਾਂ ਉੱਤੇ ਆਂਸੂ ਗੈਸ ਦੇ ਗੋਲੇ ਚਲਾਏ ਜਾ ਰਹੇ ਹਨ।ਉਹਨਾਂ ਕਿਹਾ ਕਿ, ਸ਼ੰਭੂ ਅਤੇ ਖਨੋਰੀ ਬਾਰਡਰ ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ ਅਤੇ ਉਸ ਦੇ ਤਹਿਤ ਵੱਖ-ਵੱਖ ਰਾਜਾਂ ਅਤੇ ਜ਼ਿਲ੍ਹਿਆਂ ਵਿੱਚ ਕਿਸਾਨ ਸੰਘਰਸ਼ ਕਰ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਮੰਗ ਹੈ ਕਿ ਅੰਦੋਲਨ ਲਈ ਬਾਰਡਰ ਤੇ ਬੈਠੇ ਕਿਸਾਨਾਂ ਦੀਆਂ ਮੰਗਾਂ, ਜਿਵੇਂ ਕਿ ਐਮਐਸਪੀ ਦੀ ਮੰਗ, ਕਾਨੂੰਨ ਨੂੰ ਰੱਦ ਕਰਨਾ ਅਤੇ ਸਾਰੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਜਾਣਗੇ।