Daily Suraj

ਪੰਜਾਬੀ

ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ

20 Sep, 2021 05:30 AM

ਅਬੋਹਰ, 20 ਸਤੰਬਰ - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇੱਥੇ ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੁਨੀਲ ਜਾਖੜ ਦਾ ਨਾਂਅ ਮੁੱਖ ਮੰਤਰੀ ਅਹੁਦੇ ਲਈ ਲਗਾਤਾਰ ਅੱਗੇ ਚੱਲ ਰਿਹਾ ਸੀ ਅਤੇ ਅਤੇ ਮੌਕੇ 'ਤੇ ਪਾਰਟੀ ਹਾਈਕਮਾਂਡ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਐਲਾਨ ਦਿੱਤਾ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਨਾਰਾਜ਼ਗੀ ਤੋਂ ਹੀ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ।

Latest News