ਪੰਜਾਬ ’ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਜੱਬੋਵਾਲ

ਪੰਜਾਬ ’ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ : ਜੱਬੋਵਾਲ

ਸੁਲਤਾਨਪੁਰ ਲੋਧੀ : ਕ੍ਰਾਂਤੀਕਾਰੀ ਬਸਪਾ ਅੰਬੇਡਕਰ ਦੀ ਮੀਟਿੰਗ ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸਵਾਲ ’ਚ ਡਾਕਟਰ ਜਗਜੀਤ ਸਿੰਘ ਦੇ ਨਿਵਾਸ ਸਥਾਨ ’ਤੇ ਹੋਈ। ਮੀਟਿੰਗ ’ਚ ਪਾਰਟੀ ਪ੍ਰਧਾਨ ਪ੍ਰਕਾਸ਼ ਸਿੰਘ ਜੱਬੋਵਾਲ ਪਹੁੰਚੇ। ਉਹਨਾਂ ਨਾਲ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਮੋਮੀ ਵੀ ਹਾਜ਼ਰ ਸਨ। ਇਸ ਮੌਕੇ ਪਾਰਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਨੂੰ ਤਕਰੀਬਨ ਤਿੰਨ ਸਾਲ ਦਾ ਸਮਾਂ ਹੋਣ ਵਾਲਾ ਹੈ ਪਰ ਲੋਕ ਮਹਿਸੂਸ ਕਰ ਰਹੇ ਹਨ ਕਿ ਪੰਜਾਬ ’ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਤੇ ਪੰਜਾਬ ’ਚ ਗੁੰਡਾ ਰਾਜ ਚੱਲ ਰਿਹਾ ਹੈ। ਪੰਜਾਬ ’ਚ ਸ਼ਰੇਆਮ ਕਤਲ ਹੋ ਰਹੇ ਹਨ। ਚੌਂਕੀਆਂ ਤੇ ਥਾਣਿਆਂ ’ਚ ਹਮਲੇ ਹੋ ਰਹੇ ਹਨ। ਜੱਬੋਵਾਲ ਨੇ ਕਿਹਾ ਕਿ ਬਦਲਾਅ ਦੇ ਨਾਂ ’ਤੇ ਸਰਕਾਰ ਬਣਾਉਣ ਵਾਲੀ ਪਾਰਟੀ ਨੇ ਪੰਜਾਬ ’ਚ ਜੰਗਲ ਰਾਜ ਬਣਾਇਆ ਹੋਇਆ ਹੈ। ਮੀਟਿੰਗ ’ਚ ਕੁਝ ਨਿਯੁਕਤੀਆਂ ਵੀ ਕੀਤੀਆਂ ਗਈਆਂ ਹਨ ਜਿਸ ’ਚ ਡਾਕਟਰ ਜਗਜੀਤ ਸਿੰਘ ਨੂੰ ਯੂਥ ਵਿੰਗ ਸੁਲਤਾਨਪੁਰ ਲੋਧੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਤੇ ਰਣਜੀਤ ਸਿੰਘ ਨੂੰ ਯੂਨਿਟ ਸਵਾਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਮੀਟਿੰਗ ’ਚ ਕਸ਼ਮੀਰ ਸਿੰਘ ਤੋਂ ਇਲਾਵਾ ਪ੍ਰੇਮ ਸਿੰਘ, ਬਲਵੰਤ ਸਿੰਘ, ਅਵੇਸ਼ ਸਿੰਘ, ਸੁਰਿੰਦਰ ਸਿੰਘ ਆਦਿ ਵੀ ਹਾਜ਼ਰ ਸਨ।